Loading Bible Translation
First-time download in progress. This may take a few seconds…
Punjabi Bible Wordproject Bible
11 verses
1ਹੇ ਪਰਮੇਸ਼ੁਰ ਦੇ ਪੁੱਤ੍ਰੋ, ਮੰਨੋ, ਮਹਿਮਾ ਅਰ ਸਮਰੱਥਾ ਯਹੋਵਾਹ ਦੀ ਮੰਨੋ।
2ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
3ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਦੇ ਉੱਤੇ ਹੈ।
4ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ��ਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
5ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦਿਆਂ ਦਿਆਰਾਂ ਨੂੰ ਤੋੜ ਸੁੱਟਦਾ ਹੈ!
6ਉਹ ਉਨ੍ਹਾਂ ਨੂੰ ਵੱਛੇ ਵਾਂਙੁ, ਲਬਾਨੋਨ ਅਰ ਸਿਰਯੋਨ ਨੂੰ ਜੰਗਲੀ ਵੱਛੇ ਵਾਂਙੁ ਕੁਦਾਉਂਦਾ ਹੈ।
7ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਵਿੱਚ ਪਾਟਦੀ ਹੈ,
8ਯਹੋਵਾਹ ਦੀ ਅਵਾਜ਼ ਉਜਾੜ ਨੂੰ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
9ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”।
10ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
11ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।