Loading Bible Translation
First-time download in progress. This may take a few seconds…
Punjabi Bible Wordproject Bible
12 verses
1ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੈਂ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
2ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੈਂ ਮੈਨੂੰ ਚੰਗਿਆਂ ਕੀਤਾ।
3ਹੇ ਯਹੋਵਾਹ, ਤੈਂ ਮੇਰੀ ਜਾਨ ਨੂੰ ਪਤਾਲੋਂ ਉਠਾ ਲਿਆ ਹੈ, ਤੈਂ ਮੈਨੂੰ ਜੀਉਂਦਿਆਂ ਰੱਖਿਆ ਹੈ ਭਈ ਮੈਂ ਗੋਰ ਵਿੱਚ ਨਾ ਉਤਰ ਜਾਵਾਂ।
4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰੋਣਾ ਰਾਤ ਨੂੰ ਟਿਕੇ, ਪਰ ਸਵੇਰ ਨੂੰ ਜੈ ਜੈ ਕਾਰ ਹੋਵੇਗੀ।
6ਮੈਂ ਤਾਂ ਆਪਣੀ ਭਾਗਵਾਨੀ ਦੇ ਵੇਲੇ ਆਖਿਆ ਸੀ, ਭਈ ਮੈਂ ਕਦੀ ਨਹੀਂ ਡੋਲਾਂਗਾ।
7ਹੇ ਯਹੋਵਾਹ, ਤੈਂ ਆਪਣੀ ਕਿਰਪਾ ਦੇ ਨਾਲ ਮੇਰੇ ਪਹਾੜ ਨੂੰ ਇਸਥਿਰ ਰੱਖਿਆ, ਤੈਂ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੁ ਅੱਗੇ ਮੈਂ ਇਹ ਅਰਜੋਈ ਕੀਤੀ,
9ਭਈ ਮੇਰੇ ਲਹੂ ਦਾ ਕੀ ਲਾਭ ਹੈ ਜਦੋਂ ਮੈਂ ਗੋਰ ਵਿੱਚ ਉਤਰ ਜਾਵਾਂ? ਭਲਾ, ਖ਼ਾਕ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
11ਤੈਂ ਮੇਰੇ ਪਿੱਟਣ ਨੂੰ ਨੱਚਣ ਨਾਲ ਵਟਾ ਦਿੱਤਾ, ਤੈਂ ਮੇਰਾ ਤੱਪੜ ਲਾਹ ਕੇ ਅੰਨਦ ਦਾ ਕਮਰ-ਕੱਸਾ ਬੱਧਾ,
12ਭਈ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ,—ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।