Loading Bible Translation
First-time download in progress. This may take a few seconds…
Punjabi Bible Wordproject Bible
11 verses
1ਧੰਨ ਹੈ ਉਹ ਜਿਹ ਦਾ ਅਪਰਾਧ ਖਿਮਾ ਹੋ ਗਿਆ, ਜਿਹ ਦਾ ਪਾਪ ਢੱਕਿਆ ਹੋਇਆ ਹੈ।
2ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।
3ਜਦ ਮੈਂ ਚੁੱਪ ਕਰ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ ਗਈਆਂ,
4ਕਿਉਂ ਜੋ ਤੇਰਾ ਹੱਥ ਦਿਨੇ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ।
5ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।
6ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।
7ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।
8ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
9ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਰ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
10ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਹਨ, ਪਰ ਯਹੋਵਾਹ ਦੇ ਵਿਸ਼ਵਾਸੀ ਨੂੰ ਦਯਾ ਘੇਰੀ ਰੱਖੇਗੀ।
11ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲੋ, ਜੈ ਕਾਰਾ ਗਜਾਓ!