Loading Bible Translation
First-time download in progress. This may take a few seconds…
Punjabi Bible Wordproject Bible
22 verses
1ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।
3ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਨ ਨਾਲ ਵਜਾਓ।
4ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
5ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
6ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਨ੍ਹਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ।
7ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ।
8ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ,
9ਕਿਉਂ ਜੋ ਉਸ ਨੇ ਆਖਿਆ ਤਾਂ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
10ਯਹੋਵਾਹ ਕੌਮਾਂ ਦੀ ਸਲਾਹ ਨੂੰ ਅਵਿਰਥਾ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਅਕਾਰਥ ਕਰ ਦਿੰਦਾ ਹੈ।
11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
12ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
13ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ।
14ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
15ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉ ਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
16ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸੱਕਦਾ ਹੈ।
17ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।
18ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
19ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ।
20ਸਾਡਾ ਜੀ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ।
21ਸਾਡਾ ਮਨ ਤਾਂ ਉਸ ਵਿੱਚ ਅੰਨਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
22ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।