Loading Bible Translation
First-time download in progress. This may take a few seconds…
Punjabi Bible Wordproject Bible
22 verses
1ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਮਸਕੀਨ ਸੁਣ ਕੇ ਅਨੰਦ ਹੋਣਗੇ।
3ਮੇਰੇ ਨਾਲ ਰਲ ਕੇ ਯਹੋਵਾਹ ਦੀ ਵਡਿਆਈ ਕਰ��, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਸਲਾਹੀਏ।
4ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰਿਆਂ ਸਭਨਾਂ ਭੈਜਲਾਂ ਤੋਂ ਮੈਨੂੰ ਛੁਡਾਇਆ।
5ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉੱਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦਿਆਂ ਸਾਰਿਆਂ ਦੁਖਾਂ ਤੋਂ ਉਹ ਨੂੰ ਬਚਾਇਆ।
7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆਂ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
8ਚੱਖੋ ਤੇ ਵੇਖੋ ਭਈ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਥੁੜ ਨਹੀਂ।
10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਥੁੜ ਨਹੀਂ ਹੋਵੇਗੀ।
11ਬੱਚਿਓ, ਆਓ, ਮੇਰੀ ਸੁਣੋ, ਅਤੇ ਮੈਂ ਤੁਹਾਨੂੰ ਯਹੋਵਾਹ ਦਾ ਭੈ ਸਿਖਾਵਾਂਗਾ।
12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਬਹੁਤ ਦਿਨ ਚਾਹੁੰਦਾ ਹੈ ਤਾਂਕਿ ਭਲਿਆਈ ਵੇਖੇ?
13ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਮਕਰ ਬੋਲਣ ਤੋਂ ਰੋਕ ਰੱਖ।
14ਬਦੀ ਤੋਂ ਹਟ ਜਾਹ ਅਤੇ ਨੇਕੀ ਕਰ, ਮੇਲ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ।
15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ।
16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਭਈ ਉਨ੍ਹਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਨ੍ਹਾਂ ਨੂੰ ਸਾਰਿਆਂ ਦੁਖਾਂ ਤੋਂ ਛੁਡਾਉਂਦਾ ਹੈ।
18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ।
19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਦੇ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22ਯਹੋਵਾਹ ਆਪਣੇ ਸੇਵਕਾਂ ਦੀ ਜਾਨ ਦਾ ਮੁੱਲ ਦਿੰਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਦੋਸ਼ੀ ਨਹੀਂ ਠਹਿਰੇਗਾ।