Loading Bible Translation
First-time download in progress. This may take a few seconds…
Punjabi Bible Wordproject Bible
28 verses
1ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਦੱਪਾ ਕਰਦੇ ਹਨ, ਉਨ੍ਹਾਂ ਨਾਲ ਮੁਦੱਪਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਨ੍ਹਾਂ ਨਾਲ ਲੜ।
2ਢਾਲ ਤੇ ਫਰੀ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
3ਬਰਛਾ ਵੀ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
4ਜਿਹੜੇ ਮੇਰੀ ਜਾਨ-���ੇਵਾ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਓਹ ਪਿੱਛੇ ਹਟਾਏ ਜਾਣ ਅਤੇ ਭੌਂਦਲ ਜਾਣ!
5ਓਹ ਪੌਣ ਨਾਲ ਉੱਡਦੀ ਤੂੜੀ ਵਾਂਙੁ ਹੋਣ, ਅਤੇ ਯਹੋਵਾਹ ਦਾ ਦੂਤ ਉਨ੍ਹਾਂ ਨੂੰ ਧੱਕਾ ਮਾਰਦਾ ਜਾਏ!
6ਉਨ੍ਹਾਂ ਦਾ ਰਾਹ ਅਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਨ੍ਹਾਂ ਦਾ ਪਿੱਛਾ ਕਰੀ ਜਾਵੇ!
7ਕਿਉਂ ਜੋ ਉਨ੍ਹਾਂ ਨੇ ਧਿਗਾਣੇ ਮੇਰੇ ਲਈ ਟੋਏ ਵਿੱਚ ਜਾਲ ਛਿਪਾਇਆ ਹੈ, ਉਨ੍ਹਾਂ ਨੇ ਧਿਗਾਣੇ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
8ਉਸ ਉੱਤੇ ਅਣਜਾਣੇ ਬਰਬਾਦੀ ਆਨ ਪਵੇ! ਅਤੇ ਜਿਹੜਾ ਜਾਲ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
9ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ਼ ਬਾਗ਼ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
10ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈਂ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
11ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਓਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜਿਹੜੀਆਂ ਮੈਂ ਨਹੀਂ ਜਾਣਦਾ।
12ਨੇਕੀ ਦੇ ਵੱਟੇ ਓਹ ਮੈਨੂੰ ਬਦੀ ਦਿੰਦੇ ਹਨ—ਮੇਰੀ ਜਾਨ ਵਿਚਲ ਜਾਂਦੀ ਹੈ।
13ਪਰ ਮੈਂ, ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਮੇਰੇ ਸੀਨੇ ਨੂੰ ਮੁੜ ਆਈ।
14ਮੈਂ ਉਨ੍ਹਾਂ ਨਾਲ ਮਿੱਤ੍ਰ ਯਾ ਭਰਾ ਵਾਂਙੁ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁਕ ਗਿਆ।
15ਪਰ ਓਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇੱਕਠੇ ਹੋਏ—ਹਾਂ, ਓਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਪਾੜਦੇ ਰਹੇ ਅਤੇ ਹਟੇ ਨਹੀਂ।
16ਉਨ੍ਹਾਂ ਕਪਟੀਆਂ ਵਾਂਙੁ ਜਿਹੜੇ ਟੁੱਕੜ ਲਈ ਮਖ਼ੋ ਲ ਕਰਦੇ ਹਨ, ਉਨ੍ਹਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
17ਹੇ ਪ੍ਰਭੁ, ਤੂੰ ਕਦ ਤੀਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਨ੍ਹਾਂ ਦੇ ਵਿਗਾੜ ਤੋਂ, ਅਤੇ ਮੇਰੀ ਜਿੰਦਗੀ ਨੂੰ ਬਬਰ ਸ਼ੇਰਾਂ ਤੋਂ ਛੁਡਾ!
18ਮੈਂ ਮਹਾ ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
19ਜਿਹੜੇ ਨਹੱਕ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੰਨਦ ਨਾ ਹੋਣ ਦੇਹ, ਅਤੇ ਜਿਹੜੇ ਧਿਗਾਣੇ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇਹ,
20ਕਿਉਂ ਜੋ ਓਹ ਸੁਖ ਸਾਂਦ ਦੀ ਗੱਲ ਨਹੀਂ ਕਰਦੇ ਸਗੋਂ ਜਿਹੜੇ ਦੇਸ ਵਿੱਚ ਅਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਓਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
21ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਟੱਡ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
22ਹੇ ਯਹੋਵਾਹ, ਤੈਂ ਵੇਖ ਲਿਆ। ਚੁੱਪ ਨਾ ਕਰ, ਹੇ ਪ੍ਰਭੁ, ਮੈਥੋਂ ਦੂਰ ਨਾ ਰਹਿ!
23ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੁ, ਮੇਰੇ ਨਿਆਉਂ ਲਈ ਉੱਠ, ਅਤੇ ਮੇਰੇ ਮੁਦੱਪੇ ਲਈ ਜਾਗ!
24ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਉਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅੰਨਦ ਨਾ ਹੋਣ ਦੇਹ!
25ਓਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਇਹੋ ਅਸੀਂ ਚਾਹੁੰਦੇ ਹਾਂ! ਓਹ ਇਹ ਨਾ ਆਖਣ ਭਈ ਅਸਾਂ ਉਹ ਨੂੰ ਭੱਖ ਲਿਆ!
26ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅੰਨਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਭੌਂਦਲ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਓਹ ਲਾਜ ਅਤੇ ਅਨਾਦਰ ਦਾ ਲਿਬਾਸ ਪਹਿਨਣ।
27ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ ਜੈ ਕਾਰ ਅਤੇ ਅੰਨਦ ਕਰਨ, ਓਹ ਸਦਾ ਆਖਦੇ ਜਾਣ ਭਈ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁਖ ਤੋਂ ਪਰਸੰਨ ਹੈ।
28ਤਾਂ ਮੇਰੀ ਰਸਨਾ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।