Loading Bible Translation
First-time download in progress. This may take a few seconds…
Punjabi Bible Wordproject Bible
12 verses
1ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ,—ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਹੀ ਨਹੀਂ,
2ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਭਈ ਮੇਰੀ ਬਦੀ ਭਾਲੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
5ਹੇ ਯਹੋਵਾਹ, ਤੇਰੀ ਦਯਾ ਸੁਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ।
6ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਉਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁੱਮੁਲੀ ਹੈ! ਅਤੇ ਆਦਮੀ ਦੇ ਪੁੱਤ੍ਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8ਓਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੇ ਬਿਲਾਸਾਂ ਦੀ ਨਦੀ ਤੋਂ ਉਨ੍ਹਾਂ ਨੂੰ ਪਿਲਾਏਂਗਾ,
9ਕਿਉਂ ਜੋ ਜੀਉਣ ਦਾ ਚਸ਼ਮਾ ਤੇਰੇ ਮੁੱਢ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11ਘੁੰਮਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇਹ, ਅਤੇ ਦੁਸ਼ਟ ਦੇ ਹੱਥੋਂ ਮੈਨੂੰ ਨਾ ਭਟਕਣ ਦੇਹ।
12ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸੱਕਣਗੇ।