Loading Bible Translation
First-time download in progress. This may take a few seconds…
Punjabi Bible Wordproject Bible
13 verses
1ਮੈਂ ਆਖਿਆ ਕਿ ਮੈਂ ਆਪਣੇ ਚਾਲ ਚਲਣ ਦੀ ਚੌਕਸੀ ਕਰਾਂਗਾ, ਭਈ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
2ਮੈਂ ਚੁੱਪ ਕੀਤਾ ਗੁੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਸੋਗ ਜਾਗ ਪਿਆ।
3ਮੇਰਾ ਮਨ ਮੇਰੇ ਅੰਦਰੋਂ ਤਪ ਗ��ਆ, ਮੇਰੇ ਸੋਚਦਿਆਂ ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,
4ਹੇ ਯਹੋਵਾਹ, ਮੈਨੂੰ ਮੇਰਾ ਓੜਕ ਦੱਸ, ਅਤੇ ਇਹ ਵੀ ਕਿ ਮੇਰੇ ਦਿਨਾਂ ਦੀ ਲੰਬਾਈ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕੇਡਾ ਅਨਿੱਤ ਹਾਂ।
5ਵੇਖ, ਤੈਂ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ ਮੁੱਚ ਹਰ ਆਦਮੀ ਭਾਵੇਂ ਇਸਥਿਰ ਵੀ ਹੋਵੇ, ਤਦ ਵੀ ਸਾਹ ਮਾਤ੍ਰ ਹੀ ਹੈ!
6ਸੱਚ ਮੁੱਚ ਮਨੁੱਖ ਛਾਇਆ ਹੀ ਵਾਂਙੁ ਫਿਰਦਾ ਹੈ, ਸੱਚ ਮੁੱਚ ਉਹ ਵਿਅਰਥ ਰੌਲਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਭਈ ਉਹ ਨੂੰ ਕੌਣ ਸਾਂਭੇਗਾ!
7ਹੁਣ, ਹੇ ਪ੍ਰਭੁ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
8ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
9ਮੈਂ ਗੁੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲ੍ਹਿਆ, ਕਿਉਂ ਜੋ ਤੈਂ ਹੀ ਇਹ ਕੀਤਾ ਹੈ।
10ਆਪਣੀ ਸੱਟ ਨੂੰ ਮੈਥੋਂ ਹਟਾ ਦੇਹ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
11ਜਦੋਂ ਤੂੰ ਬਦੀ ਦੇ ਕਾਰਨ ਝਿੜਕ ਝੰਬ ਕੇ ਮਨੁੱਖ ਨੂੰ ਤਾੜਦਾ ਹੈਂ, ਤਦੋਂ ਤੂੰ ਉਹ ਦੇ ਸੁਹੱਪਣ ਨੂੰ ਪਤੰਗੇ ਵਾਂਙੁ ਅਲੋਪ ਕਰਦਾ ਹੈ, ਸੱਚ ਮੁੱਚ ਹਰ ਇਨਸਾਨ ਸੁਆਸ ਹੀ ਹੈ!
12ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਧਰ, ਮੇਰਿਆਂ ਅੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਤੇਰਾ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ ਦਾਦਿਆਂ ਵਰਗਾ ਮੁਸਾਫਰ ਹਾਂ।
13ਮੈਥੋਂ ਅੱਖ ਫੇਰ ਲੈ ਭਈ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਵਾਂ ਅਤੇ ਫੇਰ ਨਾ ਹੋਵਾਂ।