Loading Bible Translation
First-time download in progress. This may take a few seconds…
Punjabi Bible Wordproject Bible
8 verses
1ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
2ਹੇ ਮਨੁੱਖ ਦੇ ਪੁੱਤ੍ਰੋ, ਤੁਸੀਂ ਕਦ ਤਾਈਂ ਮੇਰੀ ਮਹਿਮਾ ਦੀ ਬੇਪਤੀ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗ��?
3ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।
5ਧਰਮ ਦੇ ਬਲੀਦਾਨ ਚੜ੍ਹਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ।
7ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅੰਨਦ ਪਾ ਦਿੱਤਾ ਹੈ।
8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਅਮਨ ਵਿੱਚ ਵਸਾਉਂਦਾ ਹੈਂ।