Loading Bible Translation
First-time download in progress. This may take a few seconds…
Punjabi Bible Wordproject Bible
17 verses
1ਮੈਂ ਜਿਗਰਾ ਕਰ ਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
2ਉਸ ਨੇ ਮੈਨੂੰ ਭਿਆਣਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
3ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇ���, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
4ਧੰਨ ਹੈ ਉਹ ਪੁਰਸ਼ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਰ ਝੂਠੇ ਕੁਰਾਹੀਆਂ ਵੱਲ ਰੁੱਕ ਹੀ ਨਹੀਂ ਕਰਦਾ।
5ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੈਂ ਕੀਤੇ ਬਹੁਤ ਸਾਰੇ ਹਨ, ਨਾਲੇ ਤੇਰੇ ਉਪਾਓ ਜਿਹੜੇ ਸਾਡੇ ਲਈ ਹਨ, ਤੇਰਾ ਸ਼ਰੀਕ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
6ਬਲੀਦਾਨ ਅਰ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੈਂ ਮੇਰੇ ਕੰਨ ਖੋਲ੍ਹੇ ਹਨ, ਹੋਮ ਬਲੀ ਅਰ ਪਾਪ ਬਲੀ ਤੈਂ ਨਹੀਂ ਮੰਗੀਆਂ।
7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ। ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
8ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਰਿਦੇ ਦੇ ਅੰਦਰ ਹੈ।
9ਮੈਂ ਮਹਾ ਸਭਾ ਵਿੱਚ ਧਰਮ ਦੀ ਖੁਸ਼ ਖਬਰੀ ਦਾ ਪਰਚਾਰ ਕੀਤਾ ਹੈ,—ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
10ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੁਕਾ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਤੇਰੀ ਸਚਿਆਈ ਮਹਾ ਸਭਾ ਤੋਂ ਨਹੀਂ ਛਿਪਾਈ।
11ਹੇ ਯਹੋਵਾਹ, ਤੂੰ ਆਪਣਾ ਰਹਮ ਮੈਥੋਂ ਨਾ ਡੱਕ, ਤੇਰੀ ਦਯਾ ਅਤੇ ਤੇਰਾ ਸਤ ਹਰ ਵੇਲੇ ਮੇਰੀ ਰੱਛਿਆ ਕਰਨ,
12ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆਣ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸੱਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਥੋਥਾ ਹੋ ਗਿਆ।
13ਹੇ ਯਹੋਵਾਹ, ਕਿਰਪਾ ਕਰ ਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
14ਜਿਹੜੇ ਮੇਰੀ ਜਾਨ ਨੂੰ ਕੋਹਣ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਾਬਰ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਅਰ ਸ਼ਰਮਿੰਦੇ ਹੋਣ!
15ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
16ਜਿੰਨੇ ਤੇਰੇ ਤਾਲਿਬ ਹਨ, ਓਹ ਤੇਰੇ ਵਿੱਚ ਖੁਸ਼ ਤੇ ਅੰਨਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਣ, “ਯਹੋਵਾਹ ਦੀ ਵਡਿਆਈ ਹੋਵੇ!”
17ਮੈਂ ਤਾਂ ਮਸਕੀਨ ਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸੁਰ, ਢਿੱਲ ਨਾ ਲਾ!