Loading Bible Translation
First-time download in progress. This may take a few seconds…
Punjabi Bible Wordproject Bible
11 verses
1ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀ, ਹੇ ਪਰਮੇਸ਼ੁਰ, ਤੇਰੇ ਲਈ ਤਰਸਦਾ ਹੈ।
2ਮੇਰਾ ਜੀ ਪਰਮੇਸ਼ੁਰ ਦੇ ਲਈ, ਜੀਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
3ਮੇਰਾ ਭੋਜਨ ਦਿਨੇ ਰਾਤ ਮੇਰੇ ਅੰਝੂ ਹਨ, ਜਦੋਂ ਓਹ ਸਾਰਾ ਦ��ਨ ਏਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
4ਏਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਜੀ ਭਰ ਆਉਂਦਾ ਹੈ, ਭਈ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸਾਂ, ਅਤੇ ਬਹੁਤ ਸਾਰੇ ਤੀਰਥੀਆਂ ਨੂੰ ਪਰਮੇਸ਼ੁਰ ਦੇ ਘਰ ਜਲੂਸ ਵਿੱਚ, ਜੈ ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸਾਂ।
5ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂ? ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦੇ ਮੁਖੜੇ ਦੇ ਬਚਾਵਾਂ ਲਈ ਫੇਰ ਉਸ ਦਾ ਧੰਨਵਾਦ ਕਰਾਂਗਾ।
6ਹੇ ਮੇਰੇ ਪਰਮੇਸ਼ੁਰ, ਮੇਰਾ ਜੀ ਮੇਰੇ ਅੰਦਰ ਝੁਕਿਆ ਹੋਇਆ ਹੈ, ਏਸ ਕਾਰਨ ਮੈਂ ਯਰਦਨ ਅਰ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
7ਤੇਰੇ ਪਾਣੀ ਦੀਆਂ ਧਾਰਾਂ ਦਾ ਸ਼ੋਰ ਸੁਣ ਕੇ ਡੁੰਘਿਆਈ ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਰ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।
8ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
9ਪਰਮੇਸ਼ੁਰ ਨੂੰ ਜੋ ਮੇਰੀ ਚਟਾਨ ਹੈ ਮੈਂ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈਂ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
10ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ ਚੂਰ ਹੋਣਾ ਹੈ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇ ਸ਼ੁਰ?
11ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂ? ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਰ ਮੇਰਾ ਪਰਮੇਸ਼ੁਰ ਹੈ।