Loading Bible Translation
First-time download in progress. This may take a few seconds…
Punjabi Bible Wordproject Bible
5 verses
1ਹੇ ਪਰਮੇਸ਼ੁਰ, ਮੇਰਾ ਨਿਆਉਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਦੱਪਾ ਕਰ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
2ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ਰ ਤੂੰ ਹੀ ਹੈਂ, ਕਾਹਦੇ ਲਈ ਤੈਂ ਮੈਨੂੰ ਤਿਆਗ ਦਿੱਤਾ ਹੈ? ਮੈਂ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
3ਆਪਣੇ ਚਾਨਣ ਅਰ ਆਪਣੀ ਸੱਚਿਆਈ ਨੂੰ ਘੱਲ ਕਿ ਓਹ ਮੇਰੀ ਅਗਵਾ�� ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਹਾੜ ਅਰ ਤੇਰਿਆਂ ਡੇਹਰਿਆਂ ਕੋਲ ਪੁਚਾਉਣ।
4ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ, ਮੇਰੇ ਪਰਮੇਸ਼ੁਰ!
5ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂ? ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।