Loading Bible Translation
First-time download in progress. This may take a few seconds…
Punjabi Bible Wordproject Bible
17 verses
1ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਰਸਨਾ ਸੁਚੇਤ ਲਿਖਾਰੀ ਦੀ ਲਿੱਖਣ ਹੈ।
2ਤੂੰ ਆਦਮੀ ਦੇ ਪੁੱਤ੍ਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਡੋਹਲੀ ਜਾਂਦੀ ਹੈ, ਏਸ ਲਈ ਪਰਮੇਸ਼ੁਰ ਨੇ ��ੈਨੂੰ ਸਦਾ ਲਈ ਬਰਕਤ ਦਿੱਤੀ ਹੈ।
3ਓਏ ਸੂਰਮਿਆ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਉਪਮਾ ਹੈ।
4ਅਤੇ ਆਪਣੇ ਉਪਮਾਣ ਨਾਲ ਸੱਚਿਆਈ ਅਤੇ ਕੋਮਲਤਾਈ ਅਤੇ ਧਰਮ ਦੇ ਨਮਿੱਤ ਅਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਣਕ ਕਾਰਜ ਸਿਖਲਾਵੇਗਾ!
5ਤੇਰੇ ਤੀਰ ਤਿੱਖੇ ਹਨ, ਉੱਮਤਾਂ ਤੇਰੇ ਹੇਠ ਡਿੱਗਦੀਆਂ ਹਨ, ਓਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।
6ਤੇਰਾ ਸਿੰਘਾਸਣ ਪਰਮੇਸ਼ੁਰ ਵੱਲੋਂ ਸਦਾ ਤੀਕ ਹੈ, ਤੇਰੇ ਰਾਜ ਦਾ ਆੱਸਾ ਸਿੱਧਿਆਈ ਦਾ ਆੱਸਾ ਹੈ!
7ਤੈਂ ਧਰਮ ਦੇ ਨਾਲ ਪ੍ਰੇਮ, ਅਤੇ ਬਦੀ ਦੇ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
8ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੱਜ ਦੀ ਵਾਸ਼ਨਾ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
9ਤੇਰੀਆਂ ਪਤਵੰਤ ਤ੍ਰੀਮਤਾਂ ਵਿੱਚ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜੀ ਹੈ।
10ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਈਂ!
11ਤਾਂ ਪਾਤਸ਼ਾਹ ਨੂੰ ਤੇਰੇ ਸੁਹੱਪਣ ਤੋਂ ਚੇਟਕ ਲੱਗੇਗੀ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।
12ਅਤੇ ਸੂਰ ਦੀ ਧੀ ਭੇਟ ਨਾਲ ਹਾਜ਼ਰ ਹੋਵੇਗੀ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਲਈ ਬੇਨਤੀ ਕਰਨਗੇ।
13ਰਾਜਕੁਮਾਰੀ ਅੰਦਰ ਸਰੋਸਰ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।
14ਬੂਟੇ ਕੱਢੇ ਹੋਵੇ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪੁਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
15ਓਹ ਅਨੰਦ ਅਤੇ ਖੁਸ਼ੀ ਨਾਲ ਪੁਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।
16ਤੇਰੇ ਪਿਤਰਾਂ ਦੇ ਥਾਂ ਤੇਰੇ ਪੁੱਤ੍ਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।
17ਮੈਂ ਪੀੜ੍ਹੀਓਂ ਪੀੜ੍ਹੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੀਕ ਤੇਰਾ ਧੰਨਵਾਦ ਕਰਨਗੇ।