Loading Bible Translation
First-time download in progress. This may take a few seconds…
Punjabi Bible Wordproject Bible
11 verses
1ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
2ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
3ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ।
4ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ।
5ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
6ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
7ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।
8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
9ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
10ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ!
11ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।