Loading Bible Translation
First-time download in progress. This may take a few seconds…
Punjabi Bible Wordproject Bible
9 verses
1ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ,
2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ।
4ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ।
5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ!
8ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
9ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!