Loading Bible Translation
First-time download in progress. This may take a few seconds…
Punjabi Bible Wordproject Bible
14 verses
1ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਵਿੱਤਰ ਪਹਾੜ ਉੱਤੇ!
2ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
3ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
4ਤਾਂ ਵੇਖੋ, ਰਾਜੇ ਇੱਕਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਓਹ ਉੱਠ ਭੱਜੇ!
6ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾਂ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
7ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
8ਜਿਵੇਂ ਅਸਾਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸਾਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੀਕੁਰ ਕਾਇਮ ਰੱਖੇਗਾ।
9ਹੇ ਪਰਮੇਸ਼ੁਰ, ਅਸਾਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੀਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
11ਤੇਰੇ ਨਿਆਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੀਆਂ ਧੀਆਂ ਖੁਸ਼ੀਆਂ ਮਨਾਉਣ!
12ਸੀਯੋਨ ਦੇ ਚੁਫੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜਾਂ ਨੂੰ ਗਿਣੋ।
13ਉਹ ਦੇ ਧੂੜਕੋਟ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਭਈ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸੱਕੋ।
14ਇਹੋ ਪਰਮੇਸ਼ੁਰ ਤਾਂ ਜੁੱਗੋ ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੀਕ ਵੀ ਉਹੋ ਸਾਡਾ ਆਗੂ ਰਹੇਗਾ!