Loading Bible Translation
First-time download in progress. This may take a few seconds…
Punjabi Bible Wordproject Bible
20 verses
1ਹੇ ਸਾਰੇ ਲੋਕੋ, ਏਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ, ਕੰਨ ਲਾਓ!
2ਕੀ ਉੱਚ ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ।
3ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
4ਮੈਂ ਆਪਣਾ ਕੰਨ ਦਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
5ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇ ਬਾਜਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?
6ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,
7ਉਨ੍ਹਾਂ ਵਿੱਚੋਂ ਕੋਈ ਆਪਣੇ ਭਰਾ ਦਾ ਨਿਸਤਾਰਾ ਕਰ ਨਹੀਂ ਸੱਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪਰਾਸਚਿਤ ਦੇ ਸੱਕਦਾ ਹੈ,
8ਕਿਉਂ ਜੋ ਉਨ੍ਹਾਂ ਦੀ ਜਾਨ ਦਾ ਨਿਸਤਾਰਾ ਮਹਿੰਗਾ ਹੈ, ਅਤੇ ਉਹ ਸਦਾ ਤੀਕ ਅਸਾਧ ਹੈ,
9ਭਈ ਉਹ ਅਨੰਤ ਕਾਲ ਤੀਕ ਜੀਉਂਦਾ ਰਹੇ, ਅਤੇ ਗੋਰ ਨੂੰ ਨਾ ਵੇਖੇ।
10ਉਹ ਤਾਂ ਵੇਖਦਾ ਹੈ ਭਈ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
11ਉਨ੍ਹਾਂ ਦੇ ਅੰਦਰ ਇਹ ਫੁਰਨਾ ਹੈ ਭਈ ਸਾਡੇ ਘਰ ਸਦਾ ਤੀਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਉਂ ਰੱਖਦੇ ਹਨ।
12ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ।
13ਉਨ੍ਹਾਂ ਦੀ ਏਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ।
14ਇੱਜੜ ਵਾਂਙੁ ਓਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦਾ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
15ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਨਿਸਤਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ।
16ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
17ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲੈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉਤਰੇਗਾ,
18ਭਾਵੇਂ ਉਹ ਆਪਣੇ ਜੀਉਂਦੇ ਜੀ ਆਪਣੀ ਜਾਨ ਨੂੰ ਮੁਬਾਰਕ ਆਖਦਾ,—ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ,—
19ਤਦ ਵੀ ਉਹ ਆਪਣੇ ਪਿਉ ਦਾਦਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੀ ਵੀ ਚਾਨਣ ਨਾ ਵੇਖਣਗੇ।
20ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!