Loading Bible Translation
First-time download in progress. This may take a few seconds…
Punjabi Bible Wordproject Bible
19 verses
1ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ!
2ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3ਕਿਉਂ ਜੋ ਮੈਂ ਆਪਣੇ ਅਪਰਾਧ ਜ��ਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ।
5ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
6ਵੇਖ, ਤੂੰ ਅੰਦਰਲੀ ਸੱਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
7ਜ਼ੂਫੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ ਨਾਲੋਂ ਵੀ ਚਿੱਟਾ ਹੋ ਜਾਵਾਂਗਾ।
8ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੈਂ ਤੋੜ ਦਿੱਤਾ ਬਾਗ਼ ਬਾਗ਼ ਹੋਣ।
9ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇਹ!
10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇਹ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
13ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
14ਹੇ ਪਰਮੇਸ਼ੁਰ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਰਸਨਾ ਤੇਰੇ ਧਰਮ ਦਾ ਜੈ ਜੈ ਕਾਰ ਕਰੇਗੀ।
15ਹੇ ਪ੍ਰਭੁ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇਹ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
16ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਆਜਿਜ਼ ਦਿਲ ਨੂੰ ਤੂੰ ਤੁੱਛ ਨਾ ਜਾਣੇਂਗਾ।
18ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਫ਼ਸੀਲਾਂ ਨੂੰ ਬਣਾ ਦੇਹ।
19ਤਦ ਤੂੰ ਧਰਮ ਦਿਆਂ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।