Loading Bible Translation
First-time download in progress. This may take a few seconds…
Punjabi Bible Wordproject Bible
9 verses
1ਹੇ ਸੂਰ ਬੀਰ, ਤੂੰ ਬੁਰਿਆਈ ਉੱਤੇ ਕਿਉਂ ਫੁੱਲਦਾ ਹੈਂ? ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ।
2ਤੇਰੀ ਜੀਭ ਬੁਰਿਆਈ ਦੀਆਂ ਜੁਗਤਾਂ ਤਿੱਖੇ ਉੱਸਤਰੇ ਵਾਂਙੁ ਕਰਦੀ ਹੈ, ਹੇ ਛਲੀਏ!
3ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਨੂੰ ਸੱਚ ਬੋਲਣ ਨਾਲੋਂ ਵਧੀਕ ਪ੍ਰੇਮ ਰੱਖਦਾ ਹੈਂ।
4ਹੇ ਛਲ ਵਾਲੀ ਰਸਨਾ, ਤੂੰ ਸਾਰੀਆਂ ਹਲਾਕ ਕਰਨ ਵਾਲੀਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ!
6ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,—
7ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਬਿਰਛ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
9ਮੈਂ ਸਦਾ ਤੀਕੁਰ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ।