Loading Bible Translation
First-time download in progress. This may take a few seconds…
Punjabi Bible Wordproject Bible
6 verses
1ਮੂਰਖ ਨੇ ਆਪਣੇ ਮਨ ਵਿੱਚ ਆਖਿ ਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ! ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2ਪਰਮੇਸ਼ੁਰ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕੀਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂ?
3ਓਹ ਸੱਭੇ ਕੁਰਾਹ�� ਪੈ ਗਏ ਹਨ, ਓਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4ਭਲਾ, ਏਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
5ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ ਜਿੱਥੇ ਕੋਈ ਭੈ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛੌਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
6ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ਼ ਬਾਗ਼ ਅਤੇ ਇਸਰਾਏਲ ਅਨੰਦ ਹੋਵੇਗਾ!