Loading Bible Translation
First-time download in progress. This may take a few seconds…
Punjabi Bible Wordproject Bible
13 verses
1ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
2ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਓਹ ਬਹੁਤ ਹਨ ਜੋ ਵੱਡਾ ਹੰਕਾਰ ਕਰ ਕੇ ਮੇਰੇ ਨਾਲ ਲੜਦੇ ਹਨ।
3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈ?
5ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੇ ਸਾਰੇ ਉਪਾਓ ਮੇਰਾ ਬੁਰਾ ਕਰਨ ਦੇ ਹਨ।
6ਓਹ ਸਾਰੇ ਇਕੱਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਖੁਰੇ ਨੂੰ ਤੱਕਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਤੀਂਘੜਦੇ ਸਨ।
7ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਲੋਕਾਂ ਨੂੰ ਹੇਠਾਂ ਲਾਹ ਦੇਹ!
8ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਓਹ ਤੇਰੀ ਵਹੀ ਵਿੱਚ ਨਹੀਂ ਹਨ?
9ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਹਾਂ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਭਈ ਪਰਮੇਸ਼ੁਰ ਮੇਰੀ ਵੱਲ ਹੈ।
10ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
11ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈ?
12ਹੇ ਪਰਮੇਸ਼ੁਰ, ਤੇਰੀਆਂ ਸੁੱਖਣਾਂ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
13ਕਿਉਂ ਜੋ ਤੈਂ ਮੇਰੀ ਜਾਨ ਮੌਤ ਤੋਂ ਛੁਡਾਈ ਹੈ,—ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਭਈ ਮੈਂ ਪਰਮੇਸ਼ੁਰ ਦੇ ਸਨਮੁਖ ਜੀਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?