Loading Bible Translation
First-time download in progress. This may take a few seconds…
Punjabi Bible Wordproject Bible
11 verses
1ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈਂ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ।
2ਮੈਂ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜ���ਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ ।
3ਉਹ ਸੁਰਗੋਂ ਘੱਲ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
4ਮੇਰੀ ਜਾਨ ਬਬਰ ਸ਼ੇਰਾਂ ਵਿੱਚ ਹੈ, ਮੈਂ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ, ਜਿਨ੍ਹਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਰਸਨਾ ਤਿੱਖੀ ਤਲਵਾਰ ਹੈ।
5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ ਤਿਆਰ ਕੀਤਾ, ਮੇਰੀ ਜਾਨ ਝੁਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਓਹ ਆਪ ਉਸ ਵਿੱਚ ਡਿੱਗ ਪਏ ਹਨ।
7ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
8ਹੇ ਮੇਰੀ ਮਹਿਮਾ, ਜਾਗ! ਹੇ ਸਤਾਰ ਤੇ ਬਰਬਤ, ਜਾਗੋ! ਮੈਂ ਫਜਰ ਨੂੰ ਵੀ ਜਗਾ ਦਿਆਂਗਾ!
9ਹੇ ਪ੍ਰਭੁ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਉੱਮਤਾਂ ਵਿੱਚ ਤੇਰਾ ਭਜਨ ਕੀਰਤਨ ਕਰਾਂਗਾ!
10ਤੇਰੀ ਦਯਾ ਤਾਂ ਅਕਾਸ਼ਾਂ ਤੀਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਵੱਡੀ ਹੈ।
11ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!