Loading Bible Translation
First-time download in progress. This may take a few seconds…
Punjabi Bible Wordproject Bible
11 verses
1ੇ ਬਲਵਾਨ ਸੁਆਮੀਓ, ਕੀ ਤੁਸੀਂ ਸੱਚ ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਉਂ ਕਰਦੇ ਹੋ?
2ਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅੰਨ੍ਹੇਰ ਤੋਲ ਦਿੰਦੇ ਹੋ!
3ੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਓਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ।
4ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
5ਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
6ੇ ਪਰਮੇਸ਼ੁਰ, ਉਨ੍ਹਾਂ ਦਿਆਂ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਯਹੋਵਾਹ, ਜੁਆਨ ਬਬਰ ਸ਼ੇਰਾਂ ਦੀਆਂ ਹੁੱਡਾਂ ਨੂੰ ਪੁੱਟ ਸੁੱਟ!
7ਓਹ ਵਗਦੇ ਪਾਣੀ ਵਾਂਙੁ ਵਹਿ ਜਾਣ, ਜਦ ਉਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਮਾਨੋ, ਟੋਟੇ ਟੋਟੇ ਹੋ ਜਾਣ!
8ਓਹ ਘੋਗੇ ਵਾਂਙੁ ਹੋਣ ਜੋ ਗਲ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭ ਪਾਤ ਵਾਂਙੁ ਹੋਣ ਜਿਸ ਸੂਰਜ ਨਹੀਂ ਵੇਖਿਆ!
9ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
10ਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਚਰਨ ਧੋਵੇਗਾ।
11ਾਂ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਉਂ ਕਰਦਾ ਹੈ!