Loading Bible Translation
First-time download in progress. This may take a few seconds…
Punjabi Bible Wordproject Bible
12 verses
1ਹੇ ਪਰਮੇਸ਼ੁਰ, ਤੈਂ ਸਾਨੂੰ ਤਿਆਗ ਦਿੱਤਾ, ਤੈਂ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
2ਤੈਂ ਧਰਤੀ ਨੂੰ ਕੰਬਣੀ ਲਾਈ, ਤੈਂ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਉਹ ਡੋਲਦੀ ਹੈ!
3ਤੈਂ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
4ਤੈਂ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਭਈ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ।
5ਏਸ ਲਈ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਤੇ ਸਾਨੂੰ ਉੱਤਰ ਦੇਹ!
6ਪਰਮੇਸ਼ੁਰ ਨੇ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਦੂਣ ਨੂੰ ਮਿਣਾਂਗਾ।
7ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
8ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ,—ਹੇ ਫਲਿਸਤ, ਤੂੰ ਮੇਰਾ ਨਾਰਾ ਮਾਰ!
9ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾ?
10ਭਲਾ, ਤੈਂ, ਹੇ ਪਰਮੇਸ਼ੁਰ, ਸਾਨੂੰ ਨਹੀਂ ਤਿਆਗ ਦਿੱਤਾ ਹੈ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
11ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
12ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!