Loading Bible Translation
First-time download in progress. This may take a few seconds…
Punjabi Bible Wordproject Bible
8 verses
1ਹੇ ਪਰਮੇਸ਼ੁਰ, ਮੇਰਾ ਚਿੱਲਾਉਣਾ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇਹ!
2ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ।
5ਹੇ ਪਰਮੇਸ਼ੁਰ, ਤੈਂ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੈਂ ਆਪਣੇ ਨਾਮ ਦਾ ਭੈ ਮੰਨਣ ਵਾਲਿਆਂ ਦਾ ਅਧਕਾਰ ਮੈਨੂੰ ਦਿੱਤਾ ਹੈ।
6ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ।
8ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਭਈ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।