Loading Bible Translation
First-time download in progress. This may take a few seconds…
Punjabi Bible Wordproject Bible
11 verses
1ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
2ਤਾਂ ਮੈਂ ਪਵਿੱਤਰ ਅਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਭਈ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
3ਏਸ ਲਈ ਕਿ ��ੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
4ਸੋ ਆਪਣੇ ਜੀਵਨ ਵਿੱਚ ਮੈਂ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
6ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7ਤੂੰ ਤਾਂ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
8ਮੇਰਾ ਜੀ ਤੇਰੇ ਪਿੱਛੇ ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
9ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲਿਆਂ ਥਾਂਵਾਂ ਵਿੱਚ ਚੱਲੇ ਜਾਣਗੇ।
10ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
11ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਹ ਦੀ ਸੌਂਹ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।