Loading Bible Translation
First-time download in progress. This may take a few seconds…
Punjabi Bible Wordproject Bible
10 verses
1ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
2ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲ ਚਲ ਤੋਂ ਮੈਨੂੰ ਲੁਕਾ,
3ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਙੁ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ।
4ਭਈ ਗੁਪਤ ਥ��ਂਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਣਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
5ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ, ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾ?
6ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸਾਂ ਇੱਕ ਪੱਕਾ ਖੋਜ ਕੱਢਿਆ ਹੈ!” ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ।
7ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਣਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
8ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
9ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
10ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ।