Loading Bible Translation
First-time download in progress. This may take a few seconds…
Punjabi Bible Wordproject Bible
20 verses
1ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,
2ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ!
3ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
4ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤ���ਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ।
5ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸੀਆਂ ਦੀ ਵੱਲ ਉਹ ਦੀ ਕਰਨੀ ਭਿਆਣਕ ਹੈ।
6ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਦੀ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
7ਉਹ ਆਪਣੀ ਸਮਰੱਥਾ ਨਾਲ ਸਦਾ ਤੀਕੁਰ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣ!
8ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9ਜਿਹ ਨੇ ਸਾਡੀ ਜਾਨ ਨੂੰ ਜੀਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
10ਹੇ ਪਰਮੇਸ਼ੁਰ, ਤੈਂ ਤਾਂ ਸਾਨੂੰ ਪਰਖਿਆ ਹੈ, ਤੈਂ ਚਾਂਦੀ ਦੇ ਤਾਉਣ ਵਾਂਙੁ ਸਾਨੂੰ ਤਾਇਆ ਹੈ।
11ਤੂੰ ਸਾਨੂੰ ਜਾਲ ਵਿੱਚ ਲਿਆਇਆ, ਤੈਂ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
12ਤੈਂ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਰ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੈਂ ਸਾਨੂੰ ਭਰਿਆਂ ਥਾਂਵਾਂ ਵਿੱਚ ਪਹੁੰਚਾ ਦਿੱਤਾ।
13ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਨਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
14ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨੀਆਂ।
15ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ ਮੋਟੇ ਪਸੂਆਂ ਨੂੰ ਛੱਤਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ, ਮੈਂ ਵਹਿੜਕਿਆਂ ਨੂੰ ਬੱਕਰਿਆਂ ਨਾਲ ਚੜ੍ਹਾਵਾਂਗਾ।
16ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ।
17ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
18ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੁ ਮੇਰੀ ਨਾ ਸੁਣਦਾ।
19ਪਰ ਪਰਮੇਸ਼ੁਰ ਨੇ ਸੱਚ ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
20ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।