Loading Bible Translation
First-time download in progress. This may take a few seconds…
Punjabi Bible Wordproject Bible
35 verses
1ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
2ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇਹ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
3ਪਰ ਧਰਮੀ ਅਨੰ��� ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ਼ ਬਾਗ਼ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
4ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਅਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ਼ ਬਾਗ਼ ਹੋ ਜਾਓ!
5ਯਤੀਮਾਂ ਦਾ ਪਿਤਾ ਅਤੇ ਵਿਧਵਾਂ ਦਾ ਨਿਆਉਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।
6ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਅਸੀਰਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
7ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ,
8ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
9ਹੇ ਪਰਮੇਸ਼ੁਰ, ਤੈਂ ਡਾਢੀ ਵਰਖਾ ਵਰ੍ਹਾਈ, ਅਤੇ ਆਪਣੀ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
10ਤੇਰੀ ਪਰਜਾ ਉਸ ਵਿੱਚ ਵੱਸੀ, ਤੈਂ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਲਈ ਤਿਆਰੀ ਕੀਤੀ।
11ਪ੍ਰਭੁ ਹੁਕਮ ਦਿੰਦਾ ਹੈ, ਖਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,—
12“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
13ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਖੁਮਰੀ ਦੇ ਕੁੰਦੇ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
14ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
15ਬਾਸ਼ਾਨ ਦਾ ਪਹਾੜ ਪਰਮੇਸ਼ੁਰ ਦਾ ਪਹਾੜ ਹੈ, ਬਾਸ਼ਾਨ ਦਾ ਪਹਾੜ ਚੋਟੀਆਂ ਦਾ ਪਹਾੜ ਹੈ।
16ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੀਕੁਰ ਉਸ ਵਿੱਚ ਵੱਸੇਗਾ।
17ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੁ ਉਨ੍ਹਾਂ ਦੇ ਵਿੱਚ ਹੈ ਜਿਵੇਂ ਉਹ ਪਵਿੱਤਰ ਸੀਨਈ ਵਿੱਚ ਹੈ।
18ਤੂੰ ਉਤਾਹਾਂ ਨੂੰ ਚੜ੍ਹਿਆ, ਤੈਂ ਬੰਧੂਆਂ ਨੂੰ ਬੰਨ੍ਹ ਲਿਆ, ਤੈਂ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਭਈ ਯਾਹ ਪਰਮੇਸ਼ੁਰ ਉੱਥੇ ਵੱਸੇ।
19ਪ੍ਰਭੁ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀ ਦਾਤਾ ਪਰਮੇਸ਼ੁਰ ਹੈ!
20ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਅਤੇ ਪ੍ਰਭੁ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21ਪਰਮੇਸ਼ੁਰ ਜਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੀ ਵਾਲਾਂ ਵਾਲੀ ਖੋਪਰੀ ਨੂੰ ਭੰਨ ਸੁੱਟੇਗਾ!
22ਪ੍ਰਭੁ ਨੇ ਫ਼ਰਮਾਇਆ ਭਈ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਅਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25ਗਵਈਏ ਅੱਗੇ ਅੱਗੇ ਅਤੇ ਵਜੰਤਰੀ ਪਿੱਛੇ ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
26ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੁ ਪਰਮੇਸ਼ੁਰ ਨੂੰ ਧੰਨ ਆਖੋ!
27ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ ਹਨ।
28ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰੇਮਸ਼ੁਰ, ਜੋ ਕੁਝ ਤੈਂ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
29ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
30ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇਹ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਨੂੰ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
31ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।
32ਹੇ ਧਰਤੀ ਦੀਓ ਰਾਜ ਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੁ ਲਈ ਭਜਨ ਕੀਰਤਨ ਕਰੋ।
33ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
34ਤੁਸੀਂ ਪਰਮੇਸ਼ੁਰ ਦੀ ਸਮੱਰਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ, ਅਤੇ ਉਹ ਦੀ ਸਮੱਰਥਾ ਅਕਾਸ਼ ਮੰਡਲ ਵਿੱਚ ਹੈ।
35ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਹੈ ਜਿਹੜਾ ਆਪਣੀ ਪਰਜਾ ਨੂੰ ਸਮੱਰਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮਬਾਰਕ ਹੋਵੇ!