Loading Bible Translation
First-time download in progress. This may take a few seconds…
Punjabi Bible Wordproject Bible
19 verses
1ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਉਂ, ਅਤੇ ਪਾਤਸ਼ਾਹ ਦੇ ਪੁੱਤ੍ਰ ਨੂੰ ਆਪਣਾ ਧਰਮ ਬਖ਼ਸ਼ ਦੇਹ।
2ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਉਂ ਕਰੇਗਾ।
3ਪਹਾੜ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਸੁਖ ਲਿਆਉਣਗੇ।
4ਉਹ ਪਰਜਾ ਦੇ ਮਸਕੀਨਾਂ ਦਾ ਨਿਆਉਂ ਕਰੇਗਾ, ਉਹ ਕੰਗਾਲਾਂ ਦੇ ਬੱਚ���ਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਫੇਹਵੇਗਾ।
5ਜਿੰਨਾ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਓਹ ਪੀੜ੍ਹੀਓਂ ਪੀੜ੍ਹੀ ਤੇਰਾ ਭੈ ਮੰਨਦੇ ਰਹਿਣਗੇ।
6ਉਹ ਦਾ ਉਤਰਨਾ ਵਰਖਾ ਦੀ ਨਿਆਈਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜੀਆਂ ਦੀ ਨਿਆਈਂ ਜੋ ਧਰਤੀ ਨੂੰ ਸਿੰਜਦੀਆਂ ਹਨ।
7ਉਹ ਦੇ ਦਿਨੀਂ ਧਰਮੀ ਲਹਿ ਲਹਾਉਣਗੇ, ਅਤੇ ਜਿੰਨਾ ਚਿਰ ਚੰਦਰਮਾ ਜਾਂਦਾ ਨਾ ਰਹੇ ਬਾਹਲਾ ਸੁਖ ਹੋਵੇਗਾ।
8ਉਹ ਸਮੁੰਦਰੋਂ ਲੈ ਕੇ ਸਮੁੰਦਰ ਤੀਕ ਅਤੇ ਦਰਿਆ ਤੋਂ ਲੈ ਕੇ ਧਰਤੀ ਦੇ ਬੰਨੇ ਤੀਕ ਰਾਜ ਕਰੇਗਾ।
9ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖ਼ਾਕ ਚੱਟਣਗੇ!
10ਤਰਸ਼ੀਸ਼ ਅਰ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
11ਸਗੋਂ ਸਾਰੇ ਰਾਜੇ ਉਸ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
12ਉਹ ਤਾਂ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਤੇ ਅਨਾਥ ਨੂੰ ਬਚਾਵੇਗਾ।
13ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
14ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਨਿਸਤਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
15ਅਤੇ ਉਹ ਜੀਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
16ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ!
17ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!
18ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਦੇ ਕੰਮ ਕਰਦਾ ਹੈ,
19ਅਤੇ ਉਹ ਦਾ ਤੇਜਵਾਨ ਨਾਮ ਸਦਾ ਤੀਕੁਰ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਅਮੀਨ ਤੇ ਆਮੀਨ!