Loading Bible Translation
First-time download in progress. This may take a few seconds…
Punjabi Bible Wordproject Bible
23 verses
1ਹੇ ਪਰਮੇਸ਼ੁਰ, ਤੈਂ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
2ਆਪਣੀ ਮੰਡਲੀ ਨੂੰ ਜਿਹ ਨੂੰ ਤੈਂ ਚਿਰਾਂ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈਂ।
3ਸਦਾ ਦਿਆਂ ਖੋਲਿਆ��� ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4ਤੇਰੇ ਵਿਰੋਧੀ ਤੇਰੀ ਮੰਡਲੀ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
5ਓਹ ਅਜੇਹੇ ਦਿੱਸਦੇ ਪਏ ਹਨ ਭਈ ਜਾਣੋ ਬਿਰਛਾਂ ਦੀ ਝੰਗੀ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6ਹੁਣ ਉਹ ਦੀਆਂ ਉੱਕਰੀਆਂ ਹੋਈਆਂ ਵਸਤਾਂ ਨੂੰ ਇੱਕ ਸੰਗ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
7ਉਨ੍ਹਾਂ ਨੇ ਤੇਰੇ ਪਵਿੱਤਰ ਥਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਹਰੇ ਨੂੰ ਭੋਂ ਤੀਕ ਢਾਹ ਕੇ ਭਰਿਸ਼ਟ ਕੀਤਾ ਹੈ।
8ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਉੱਕਾ ਹੀ ਦਬਾਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੀਆਂ ਸਾਰੀਆਂ ਸਮਾਜਾਂ ਨੂੰ ਫੂਕ ਸੁੱਟਿਆ ਹੈ।
9ਆਪਣੇ ਨਿਸ਼ਾਨ ਅਸੀਂ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਏਹ ਕਦ ਤੀਕ ਰਹੇਗਾ।
10ਕਦ ਤੀਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੀਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
11ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12ਪਰ ਪਰਮੇਸ਼ੁਰ ਪਰਾਚੀਨ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਬਚਾਓ ਦੇਈ ਜਾਂਦਾ ਹੈ।
13ਤੈਂ ਆਪਣੀ ਸਮਰਥ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੈਂ ਭੰਨ ਸੁੱਟੇ।
14ਤੈਂ ਲਿਵਯਾਥਾਨ ਦਿਆਂ ਸਿਰਾਂ ਨੂੰ ਫਿਂਹ ਸੁੱਟਿਆ, ਤੈਂ ਉਹ ਰੋਹੀ ਦੇ ਵਾਸੀਆਂ ਨੂੰ ਖੁਆਇਆ।
15ਤੈਂ ਸੋਤਾ ਅਤੇ ਨਦੀ ਖੋਲ੍ਹੀ, ਤੈਂ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
16ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੈਂ ਉਜਾਲੇ ਅਤੇ ਸੂਰਜ ਨੂੰ ਕਾਇਮ ਕਰ ਰੱਖਿਆ ਹੈ।
17ਤੈਂ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਉਨ੍ਹਾਲ ਅਰ ਸਿਆਲ ਨੂੰ ਤੈਂ ਹੀ ਬਣਾਇਆ ਹੈ।
18ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਭਈ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
19ਆਪਣੀ ਖੁਮਰੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੀਕ ਨਾ ਵਿਸਾਰ!
20ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਹੋਏ ਹਨ!
21ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
22ਹੇ ਪਰਮੇਸ਼ੁਰ, ਉੱਠ ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਭਈ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
23ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫਾਂ ਦਾ ਰੌਲਾ ਨਿੱਤ ਉੱਠਦਾ ਰਹਿੰਦਾ ਹੈ।