Loading Bible Translation
First-time download in progress. This may take a few seconds…
Punjabi Bible Wordproject Bible
10 verses
1ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ ਕਾਰਜਾਂ ਦਾ ਵਰਣਨ ਕਰਦੇ ਹਨ।
2ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਅੱਪੜਾਂਗਾ, ਤਾਂ ਮੈਂ ਠੀਕ ਨਿਆਉਂ ਕਰਾਂਗਾ।
3ਧਰਤੀ ਅਤੇ ਉਹ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ���ਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ।
4ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਙ ਨਾ ਉਠਾਓ!
5ਆਪਣਾ ਸਿੰਙ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
6ਉੱਚਾ ਹੋਣਾ ਨਾ ਤਾਂ ਚੜ੍ਹਦਿਓਂ ਨਾ ਲਹਿੰਦਿਓਂ, ਅਤੇ ਨਾ ਉਜਾੜੋਂ ਆਉਂਦਾ ਹੈ।
7ਪਰ ਪਰਮੇਸ਼ੁਰ ਹੀ ਨਿਆਈ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
8ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉੱਲਦ ਦਿੰਦਾ ਹੈ, ਸੱਚ ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ!
9ਪਰ ਮੈਂ ਸਦਾ ਤੀਕ ਦੱਸਦਾ ਰਹਾਂਗਾ, ਮੈਂ ਯਾਕੂਬ ਦੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
10ਮੈਂ ਦੁਸ਼ਟਾਂ ਦੇ ਸਾਰੇ ਸਿੰਙ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਙ ਉੱਚੇ ਕੀਤੇ ਜਾਣਗੇ।