Loading Bible Translation
First-time download in progress. This may take a few seconds…
Punjabi Bible Wordproject Bible
12 verses
1ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
2ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
3ਉੱਥੇ ਉਸ ਨੇ ਧਣੁਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ।
4ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
5ਦਿਲ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
6ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
7ਤੈਥੋਂ, ਹਾਂ, ਤੈਥੋਂ ਹੀ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸੱਕੇ?
8ਸਰਗੋਂ ਤੈਂ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9ਜਦ ਪਰਮੇਸ਼ੁਰ ਨਿਆਉਂ ਲਈ ਉੱਠਿਆ, ਭਈ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ।
10ਸੱਚ ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
11ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
12ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ।