Loading Bible Translation
First-time download in progress. This may take a few seconds…
Punjabi Bible Wordproject Bible
19 verses
1ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ, ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਜੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
2ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਦੇ ਲਈ ਆ!
3ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ��ੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!
4ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆ ਕਰਦਾ ਰਹੇਂਗਾ?
5ਤੈਂ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖੁਵਾਈ ਹੈ, ਅਤੇ ਬਾਟੇ ਭਰ ਕੇ ਅੰਝੂ ਉਨ੍ਹਾਂ ਨੂੰ ਪਿਆਏ।
6ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
7ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!
8ਤੂੰ ਮਿਸਰ ਤੋਂ ਇੱਕ ਦਾਖ ਦੀ ਵੇਲ ਨੂੰ ਕੱਢ ਲਿਆਇਆ, ਤੈਂ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
9ਤੈਂ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10ਪਹਾੜ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
11ਉਸ ਨੇ ਸਮੁੰਦਰ ਤੀਕੁਰ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
12ਤੈਂ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਭਈ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
13ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਰੜ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸੁਰਗੋਂ ਧਿਆਨ ਕਰ ਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
15ਉਸ ਦੀ ਰੱਛਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤ੍ਰ ਦੀ ਜੋ ਤੈਂ ਆਪਣੇ ਲਈ ਤਕੜਾ ਕੀਤਾ।
16ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀਆਂ ਦੀ ਅੰਸ ਉੱਤੇ ਜੋ ਤੈਂ ਆਪਣੇ ਲਈ ਤਕੜਾ ਕੀਤਾ।
18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
19ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਵਾਂਗੇ!