Loading Bible Translation
First-time download in progress. This may take a few seconds…
Punjabi Bible Wordproject Bible
18 verses
1ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹੁ ਅਤੇ ਚੈਨ ਨਾ ਲੈ, ਹੇ ਪਰਮੇਸ਼ੁਰ!
2ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਨ ਸਿਰ ਉਠਾਉਂਦੇ ਹਨ!
3ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਨਾਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।
4ਉਨ੍ਹਾਂ ਨੇ ਆਖਿ��, ਆਓ ਅਸੀਂ ਉਨ੍ਹਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਾਉਂ ਫੇਰ ਚੇਤੇ ਨਾ ਆਵੇ!
5ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨ੍ਹਿਆ ਹੈ,—
6ਅਦੋਮ ਤੇ ਤੰਬੂ ਵਾਲੇ ਅਤੇ ਇਸਰਾਏਲੀ, ਮੋਆਬ ਅਤੇ ਹਗਰੀ,
7ਗਬਾਲ, ਅੰਮੋਨ ਅਤੇ ਅਮਾਲੇਕ, ਫਲਿਸਤ ਸੂਰ ਦੇ ਵਾਸੀਆਂ ਸਣੇ,
8ਅੱਸ਼ੂਰ ਵੀ ਉਨ੍ਹਾਂ ਦੇ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸੀਆਂ ਲਈ ਬਾਂਹ ਕੱਢੀ।
9ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੈਂ ਮਿਦਯਾਨ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!
10ਏਨ-ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਉਹ ਰੂੜੀ ਬਣ ਗਏ।
11ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਙੁ ਉਨ੍ਹਾਂ ਦੇ ਸਾਰੇ ਸ਼ਜ਼ਾਦਿਆਂ ਨੂੰ ਜ਼ਬਹ ਅਤੇ ਸਲਮੁੰਨਾ ਵਾਂਙੁ ਕਰ,
12ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਰਾਗਾਹਾਂ ਨੂੰ ਆਪਣੇ ਕਾਬੂ ਕਰ ਲਈਏ!
13ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਹੋਏ ਕੱਖ ਵਾਂਙੁ ਕਰ।
14ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
15ਤਿਵੇਂ ਤੂੰ ਆਪਣੇ ਤੁਫ਼ਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
16ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।
17ਓਹ ਸਦਾ ਤੀਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਾਬਰ ਜਾਣ ਅਤੇ ਨਸ਼ਟ ਹੋਣ,
18ਭਈ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!