Loading Bible Translation
First-time download in progress. This may take a few seconds…
Punjabi Bible Wordproject Bible
7 verses
1ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ।
2ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ।
3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ!
4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆ ਸੀ।
5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆ।
7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।