Loading Bible Translation
First-time download in progress. This may take a few seconds…
Punjabi Bible Wordproject Bible
20 verses
1ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਣਨ ਕਰਾਂਗਾ।
2ਮੈਂ ਤੈਥੋਂ ਖੁਸ਼ ਅਤੇ ਬਾਗ਼ ਬਾਗ਼ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ
3ਜਦ ਮੇਰੇ ਵੈਰੀ ਪਿਛਾਹਾਂ ਮੁੜਦੇ ਹਨ, ਓਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾ��� ਹੋ ਜਾਂਦੇ ਹਨ,
4ਕਿਉਂ ਜੋ ਤੈਂ ਮੇਰਾ ਨਿਆਉਂ ਅਰ ਮੇਰਾ ਫ਼ੈਸਲਾ ਕੀਤਾ ਹੈ, ਤੈਂ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਉਂ ਕੀਤਾ ਹੈ।
5ਤੈਂ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੈਂ ਦੁਸ਼ਟਾਂ ਦਾ ਨਾਸ ਕੀਤਾ ਹੈ, ਤੈਂ ਸਦੀਪ ਕਾਲ ਲਈ ਉਨ੍ਹਾਂ ਦਾ ਨਾਉਂ ਮੇਟ ਦਿੱਤਾ।
6ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਉਂ ਦੇ ਲਈ ਕਾਇਮ ਕਰ ਰੱਖਿਆ ਹੈ,
8ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ,
9ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ।
10ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
12ਜਦ ਉਹ ਖ਼ੂਨ ਦੀ ਪੁੱਛ ਗਿੱਛ ਕਰਦਾ ਹੈ ਉਹ ਉਨ੍ਹਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
13ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉਠਾ ਲੈਂਦਾ ਹੈਂ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਿਗਾਹ ਕਰ,
14ਤਾਂ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
15ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
16ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।
17ਦੁਸ਼ਟ ਪਤਾਲ ਵਿੱਚ ਮੁੜ ਜਾਣਗੇ, ਓਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।
18ਕੰਗਾਲ ਤਾਂ ਸਦਾ ਵਿੱਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
19ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇਹ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਉਂ ਕੀਤਾ ਜਾਵੇ!
20ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ।