Loading Bible Translation
First-time download in progress. This may take a few seconds…
Punjabi Bible Wordproject Bible
17 verses
1ਹੇ ਪ੍ਰਭੁ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
2ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਰ ਜਗਤ ਨੂੰ ਤੈਂ ਰਚਿਆ, ਆਦ ਤੋਂ ਅੰਤ ਤੀਕ ਤੂੰ ਹੀ ਪਰਮੇਸ਼ੁਰ ਹੈਂ।
3ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫ਼ਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ!
4ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
5ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਓਹ ਉਸ ਘਾਹ ਵਰਗੇ ਹਨ ਜਿਹੜਾ ਪੁੰਗਰਦਾ ਹੈ।
6ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਅਤੇ ਸੁੱਕ ਜਾਂਦਾ ਹੈ।
7ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ।
8ਤੈਂ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁੱਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
9ਸਾਡੇ ਸਾਰੇ ਦਿਹਾੜੇ ਤਾਂ ਤੇਰੇ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣਿਆਂ ਵਰ੍ਹਿਆਂ ਨੂੰ ਇੱਕ ਸਾਹ ਵਾਂਙੁ ਮੁਕਾਉਂਦੇ ਹਾਂ।
10ਸਾਡੀ ਉਮਰ ਦੇ ਦਿਨ ਸੱਤ੍ਰ ਵਰ੍ਹੇ ਹਨ, ਪਰ ਜੇ ਸਾਹ ਸਤ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦੀ ਆਕੜ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
11ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈ?
12ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਭਈ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ।
13ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੀਕ? ਅਤੇ ਆਪਣ ਦਾਸਾਂ ਉੱਤੇ ਤਰਸ ਖਾਹ!
14ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਭਈ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
15ਸਾਨੂੰ ਉੱਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੈਂ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
16ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
17ਪ੍ਰਭੁ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।