Loading Bible Translation
First-time download in progress. This may take a few seconds…
Punjabi Bible Wordproject Bible
15 verses
1ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
2ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3ਦਸਾਂ ਤਾਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
4ਹੇ ਯਹੋਵਾਹ, ਤੈਂ ਤਾਂ ਆਪਣੀ ਕਾਰੀਗ���ੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਦੇ ਕਾਰਨ ਮੈਂ ਜੈਕਾਰਾ ਗਜਾਵਾਂਗਾ।
5ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੁੰਘੇ ਹਨ!
6ਪਸੂ ਵੱਤ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ।
8ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ।
9ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10ਪਰ ਤੈਂ ਜੰਗਲੀ ਸਾਂਢ ਦੇ ਸਿੰਙ ਵਾਂਙੁ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ।
13ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ।
14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
15ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ, ਉਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।