Loading Bible Translation
First-time download in progress. This may take a few seconds…
Punjabi Bible Wordproject Bible
13 verses
1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ!
3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਣਨ ਕਰੋ।
4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ ਹੈ, ਸਾਰੇ ��ੇਵਤਿਆਂ ਨਾਲੋਂ ਉਹ ਭੈ ਦਾਇਕ ਹੈ!
5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
6ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
7ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ ਥਰ ਕਰੋ!
10ਕੌਮਾਂ ਵਿੱਚ ਆਖੋ ਭਈ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
12ਮਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ਼ ਬਾਗ਼ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਉਂ ਕਰੇਗਾ।