Loading Bible Translation
First-time download in progress. This may take a few seconds…
Punjabi Bible Wordproject Bible
9 verses
1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿ��ਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,
9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।