Loading Bible Translation
First-time download in progress. This may take a few seconds…
Punjabi Bible Wordproject Bible
9 verses
1ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
2ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
3ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।
4ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱ���ਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
5ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
6ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
8ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
9ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।