Loading Bible Translation
First-time download in progress. This may take a few seconds…
Punjabi Bible Wordproject Bible
8 verses
1ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
2ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ।
3ਅਤੇ ਓਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, — ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਹਨ ਤੇਰੇ ਕੰਮ ! ਹੇ ਕੌਮਾਂ ਦੇ ਪਾਤਸ਼ਾਹ, ਜਥਾਰਥ ਅਤੇ ਸਤ ਹਨ ਤੇਰੇ ਮਾਰਗ !
4ਹੇ ਪ੍ਰਭੁ, ਕੌਣ ਤੈਥੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ ਸੋ ਸਾਰੀਆਂ ਕੌਮਾਂ ਆਉਣਗੀਆਂ, ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਉਂ ਦੇ ਕੰਮ ਪਰਗਟ ਹੋ ਗਏ ਹਨ !
5ਇਹ ਦੇ ਮਗਰੋਂ ਮੈਂ ਡਿੱਠਾ ਅਤੇ ਸਾਖੀ ਦੇ ਤੰਬੂ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ।
6ਅਤੇ ਓਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਬਵਾਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।
7ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੇ ਓਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ ਜੁੱਗ ਜੀਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ।
8ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿੰਨਾ ਚਿਰ ਓਹਨਾਂ ਸੱਤਾਂ ਦੂਤਾਂ ਦੀਆਂ ਸੱਤ ਬਵਾਂ ਪੂਰੀਆਂ ਨਾ ਹੋਈਆਂ ਓਨਾ ਚਿਰ ਹੈਕਲ ਵਿੱਚ ਕੋਈ ਜਾ ਨਾ ਸੱਕਿਆ।