Loading Bible Translation
First-time download in progress. This may take a few seconds…
Punjabi Bible Wordproject Bible
11 verses
1ਇਹ ਦੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ।
2ਓਵੇਂ ਹੀ ਮੈਂ ਆਤਮਾ ਵਿੱਚ ਆਇਆ। ਤਾਂ ਕੀ ਵੇਖਦਾ ਹਾਂ ਭਈ ਸੁਰਗ ਵਿੱਚ ਇੱਕ ਸਿੰਘਾਸਣ ਧਰਿਆ ਹੋਇਆ ਹੈ ਅਤੇ ਓਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।
3ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁਖ ਹੈ ਜੋ ਵੇਖਣ ਨੂੰ ਪੰਨੇ ਦੀ ਨਿਆਈਂ ਹੈ।
4ਸਿੰਘਾਸਣ ਦੇ ਦੁਆਲੇ ਚੱਵੀ ਗੱਦੀਆਂ ਹਨ ਅਤੇ ਮੈਂ ਚੱਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਧਰੇ ਓਹਨਾਂ ਗੱਦੀਆਂ ਉੱਤੇ ਬੈਠਿਆਂ ਡਿੱਠਾ।
5ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿਕਲਦੀਆਂ ਹਨ ਅਤੇ ਸਿੰਘਾਸਣ ਦੇ ਮੋਹਰੇ ਅੱਗ ਦੇ ਸੱਤ ਦੀਵੇ ਪਏ ਬਲਦੇ ਹਨ ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।
6ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਜਿਹਾ ਹੈ। ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਦੁਆਲੇ ਚਾਰ ਜੰਤੂ ਹਨ ਜਿਹੜੇ ਅੱਗਿਓਂ ਪਿੱਛਿਓਂ ਅੱਖੀਆਂ ਨਾਲ ਭਰੇ ਹੋਏ ਹਨ।
7ਅਤੇ ਪਹਿਲਾ ਜੰਤੂ ਬਬਰ ਸ਼ੇਰ ਵਰਗਾ ਹੈ ਅਤੇ ਦੂਜਾ ਜੰਤੂ ਵਹਿੜਕੇ ਵਰਗਾ ਅਤੇ ਤੀਜੇ ਜੰਤੂ ਦਾ ਮੂੰਹ ਮਨੁੱਖ ਦੇ ਮੂੰਹ ਜਿਹਾ ਅਤੇ ਚੌਥਾ ਜੰਤੂ ਉੱਡਦੇ ਹੋਏ ਉਕਾਬ ਵਰਗਾ ਹੈ।
8ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ,- ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ !
9ਜਾਂ ਓਹ ਜੰਤੂ ਓਸ ਦੀ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ।
10ਤਾਂ ਚੱਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਉਹ ਨੂੰ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਮੱਥਾ ਟੇਕਣਗੇ ਅਤੇ ਇਹ ਆਖਦਿਆਂ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ,—
11ਹੇ ਸਾਡੇ ਪ੍ਰਭੁ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਜੋਗ ਹੈਂ, ਤੈਂ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਓਹ ਤੇਰੀ ਇੱਛਿਆ ਨਾਲ ਹੋਈਆਂ ਅਤੇ ਰਚੀਆਂ ਗਈਆਂ !