Loading Bible Translation
First-time download in progress. This may take a few seconds…
Punjabi Bible Wordproject Bible
14 verses
1ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
2ਅਤੇ ਮੈਂ ਇੱਕ ਬਲੀ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਭਈ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਜੋਗ ਕੌਣ ਹੈ ?
3ਤਾਂ ਨਾ ਸੁਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ ਜੋ ਓਸ ਪੋਥੀ ਨੂੰ ਖੋਲ੍ਹ ਸੱਕਦਾ ਯਾ ਉਸ ਉੱਤੇ ਨਿਗਾਹ ਕਰ ਸੱਕਦਾ।
4ਤਾਂ ਮੈਂ ਬਹੁਤ ਰੁੰਨਾ ਇਸ ਲਈ ਜੋ ਓਸ ਪੋਥੀ ਦੇ ਖੋਲ੍ਹਣ ਯਾ ਉਸ ਉੱਤੇ ਨਿਗਾਹ ਕਰਨ ਦੇ ਜੋਗ ਕੋਈ ਨਾ ਨਿੱਕਲਿਆ।
5ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ ! ਵੇਖ, ਉਹ ਬਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ ਦਾਊਦ ਦੀ ਜੜ੍ਹ ਹੈ ਉਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
6ਅਤੇ ਮੈਂ ਸਿੰਘਾਸਣ ਅਤੇ ਚੌਹਾਂ ਜੰਤੂਆਂ ਦੇ ਵਿਚਾਲੇ ਅਤੇ ਓਹਨਾਂ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਮਾਨੋ ਕੋਹਿਆ ਗਿਆ ਸੀ ਖਲੋਤਾ ਵੇਖਿਆ ਜਿਹ ਦੇ ਸੱਤ ਸਿੰਙ ਅਤੇ ਸੱਤ ਅੱਖੀਆਂ ਸਨ। ਏਹ ਪਰਮੇਸ਼ੁਰ ਦੇ ਸੱਤੇ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਘੱਲੇ ਹੋਏ ਹਨ।
7ਅਤੇ ਉਹ ਨੇ ਆਣ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਉਹ ਪੋਥੀ ਲੈ ਲਈ।
8ਅਤੇ ਜਾਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਜੰਤੂ ਅਤੇ ਚੱਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ ਜਿਹੜੇ ਸੰਤਾਂ ਦੀਆਂ ਪ੍ਰਾਰਥਨਾਂ ਹਨ।
9ਅਤੇ ਓਹ ਇਹ ਆਖਦਿਆਂ ਇੱਕ ਨਵਾਂ ਗੀਤ ਗਾਉਂਦੇ ਸਨ,- ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਜੋਗ ਹੈਂ, ਕਿਉਂਕਿ ਤੂੰ ਕੋਹਿਆ ਗਿਆ ਸੈਂ, ਅਤੇ ਤੈਂ ਆਪਣੇ ਲਹੂ ਨਾਲ ਹਰੇਕ ਗੋਤ, ਭਾਖਿਆ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
10ਅਤੇ ਓਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਓਹ ਧਰਤੀ ਉੱਤੇ ਰਾਜ ਕਰਨਗੇ।
11ਤਾਂ ਮੈਂ ਡਿੱਠਾ ਅਤੇ ਸਿੰਘਾਸਣ, ਓਹਨਾਂ ਜੰਤੂਆਂ, ਅਤੇ ਬਜ਼ੁਰਗਾਂ ਦੇ ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਓਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
12ਅਤੇ ਓਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ,- ਲੇਲਾ ਜਿਹੜਾ ਕੋਹਿਆ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਜੋਗ ਹੈ !
13ਹਰੇਕ ਸਰਿਸ਼ਟ ਨੂੰ ਜੋ ਸੁਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਓਹਨਾਂ ਦੇ ਵਿੱਚ ਹਨ ਮੈਂ ਇਹ ਆਖਦੇ ਸੁਣਿਆ,- ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਪ੍ਰਾਕਰਮ ਜੁੱਗੋ ਜੁੱਗ ਹੋਵੇ !
14ਚਾਰੇ ਜੰਤੂ ਬੋਲੇ, ਆਮੀਨ ਅਤੇ ਓਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।