Loading Bible Translation
First-time download in progress. This may take a few seconds…
Punjabi Bible Wordproject Bible
25 verses
1ਫੇਰ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਲੱਭਿਆ ਹੈ?
2ਕਿਉਂਕਿ ਜੇ ਅਬਰਾਹਾਮ ਕਰਨੀਆਂ ਕਰਕੇ ਧਰਮੀ ਠਹਿਰਾਇਆ ਗਿਆ ਤਾਂ ਉਹ ਨੂੰ ਘਮੰਡ ਦਾ ਥਾਂ ਹੈ ਪਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ।
3ਕਿਉਂ ਜੋ ਧਰਮ ਪੁਸਤਕ ਕੀ ਕਹਿੰਦਾ ਹੈ ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ।
4ਹੁਣ ਜਿਹੜਾ ਕੰਮ ਕਰਦਾ ਹੈ ਉਹ ਦੀ ਮਜੂਰੀ ਬਖ਼ਸ਼ੀਸ ਨਹੀਂ ਸਗੋਂ ਹੱਕ ਗਿਣੀਦੀ ਹੈ।
5ਪਰ ਜਿਹੜਾ ਕੰਮ ਨਾ ਕਰ ਕੇ ਉਸ ਉੱਤੇ ਨਿਹਚਾ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ ਉਹ ਦੀ ਨਿਹਚਾ ਧਰਮ ਗਿਣੀਦੀ ਹੈ।
6ਜਿਵੇਂ ਦਾਊਦ ਵੀ ਓਸ ਮਨੁੱਖ ਨੂੰ ਧੰਨ ਆਖਦਾ ਹੈ ਜਿਹ ਦੇ ਲਈ ਪਰਮੇਸ਼ੁਰ ਕਰਨੀਆਂ ਬਾਝੋਂ ਧਰਮ ਗਿਣ ਲੈਂਦਾ ਹੈ —
7ਧੰਨ ਓਹ ਜਿਨ੍ਹਾਂ ਦੇ ਅਪਰਾਧ ਖਿਮਾ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਹੋਏ ਹਨ।
8ਧੰਨ ਹੈ ਉਹ ਪੁਰਖ ਜਿਹ ਦੇ ਲੇਖੇ ਵਿੱਚ ਪ੍ਰਭੁ ਪਾਪ ਨਾ ਗਿਣੇਗਾ।
9ਉਪਰੰਤ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਅਥਵਾ ਅਸੁੰਨਤੀਆਂ ਦੇ ਲਈ ਵੀ ਹੈ ? ਕਿਉਂ ਜੋ ਅਸੀਂ ਆਖਦੇ ਹਾਂ ਭਈ ਅਬਰਾਹਾਮ ਦੇ ਲਈ ਉਹ ਦੀ ਨਿਹਚਾ ਧਰਮ ਗਿਣੀ ਗਈ ਸੀ।
10ਫੇਰ ਕਿਹੜੇ ਹਾਲ ਵਿੱਚ ਗਿਣੀ ਗਈ ਸੀ ? ਜਦੋਂ ਸੁੰਨਤੀ ਸੀ ਅਥਵਾ ਅਸੁੰਨਤੀ ਸੀ ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੰਨਤ ਦੇ ਹਾਲ ਵਿੱਚ।
11ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਭਈ ਇਹ ਉਸ ਧਰਮ ਦੀ ਮੋਹਰ ਹੋਵੇ ਜਿਹੜਾ ਅਸੁੰਨਤ ਦੇ ਹਾਲ ਵਿੱਚ ਉਹ ਦੀ ਨਿਹਚਾ ਤੋਂ ਹੋਇਆ ਸੀ ਤਾਂ ਜੋ ਉਨ੍ਹਾਂ ਸਭਨਾਂ ਦਾ ਪਿਤਾ ਹੋਵੇ ਜਿਹੜੇ ਨਿਹਚਾ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਨ੍ਹਾਂ ਦੇ ਲੇਖੇ ਵਿੱਚ ਧਰਮ ਗਿਣਿਆ ਜਾਵੇ।
12ਅਤੇ ਸੁਨੰਤੀਆਂ ਦਾ ਭੀ ਪਿਤਾ ਹੋਵੇ, ਨਾ ਓਹਨਾਂ ਦਾ ਜੋ ਨਿਰੇ ਸੁੰਨਤੀ ਹਨ ਸਗੋਂ ਓਹਨਾ ਦਾ ਜੋ ਸਾਡੇ ਪਿਤਾ ਅਬਰਾਹਾਮ ਦੀ ਉਸ ਨਿਹਚਾ ਦੀ ਚਾਲ ਚੱਲਦੇ ਹਨ ਜਿਹ ਨੂੰ ਉਹ ਅਸੁੰਨਤ ਦੇ ਹਾਲ ਵਿੱਚ ਰੱਖਦਾ ਸੀ।
13ਕਿਉਂ ਜੋ ਉਹ ਬਚਨ ਭਈ ਤੂੰ ਜਗਤ ਦਾ ਅਧਿਕਾਰੀ ਹੋਵੇਂਗਾ ਅਬਰਾਹਾਮ ਅਥਵਾ ਉਹ ਦੀ ਅੰਸ ਨਾਲ ਸ਼ਰਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਓਸ ਧਰਮ ਦੇ ਰਾਹੀਂ ਜਿਹੜਾ ਨਿਹਚਾ ਤੋਂ ਹੁੰਦਾ ਹੈ।
14ਪਰ ਜੇ ਸ਼ਰਾ ਵਾਲੇ ਅਧਿਕਾਰੀ ਹਨ ਤਾਂ ਨਿਹਚਾ ਨਿਸਫਲ ਅਤੇ ਉਹ ਦਾ ਕਰਾਰ ਅਕਾਰਥ ਹੋਇਆ।
15ਕਿਉਂ ਜੋ ਸ਼ਰਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਸ਼ਰਾ ਨਹੀਂ ਉੱਥੇ ਉਲੰਘਣ ਵੀ ਨਹੀਂ।
16ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ।
17ਜਿਵੇਂ ਲਿਖਿਆ ਹੋਇਆ ਹੈ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਈਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ।
18ਨਿਰਾਸਾ ਵਿੱਚ ਆਸ ਨਾਲ ਉਸ ਨੇ ਪਰਤੀਤ ਕੀਤੀ ਭਈ ਓਸ ਵਾਕ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ, ਉਹ ਬਾਹਲੀਆਂ ਕੌਮਾਂ ਦਾ ਪਿਤਾ ਹੋਵੇ।
19ਅਤੇ ਨਿਹਚਾ ਵਿੱਚ ਉਹ ਢਿੱਲਾ ਨਾ ਹੋਇਆ ਭਾਵੇਂ ਉਹ ਸੌਕੁ ਵਰਿਹਾਂ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਭਈ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਸੋਕਾ ਲੱਗ ਗਿਆ ਹੈ
20ਪਰੰਤੂ ਪਰਮੇਸ਼ੁਰ ਦੇ ਬਚਨ ਦੀ ਵੱਲੋਂ ਉਹ ਨੇ ਬੇਪਰਤੀਤ ਨਾਲ ਸੰਕਾ ਨਾ ਕੀਤੀ ਸਗੋਂ ਨਿਹਚਾ ਵਿੱਚ ਤਕੜਿਆਂ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ
21ਅਤੇ ਉਹ ਨੂੰ ਪੱਕੀ ਨਿਹਚਾ ਸੀ ਭਈ ਜਿਹ ਦਾ ਉਸ ਨੇ ਬਚਨ ਦਿੱਤਾ ਉਸ ਦੇ ਪੂਰਿਆਂ ਕਰਨ ਨੂੰ ਵੀ ਸਮਰਥ ਹੈ।
22ਇਸ ਕਰਕੇ ਇਹ ਉਹ ਦੇ ਲਈ ਧਰਮ ਵੀ ਗਿਣੀ ਗਈ।
23ਇਹ ਗੱਲ ਭਈ ਉਹ ਦੇ ਲਈ ਗਿਣੀ ਗਈ। ਨਿਰੀ ਓਸੇ ਦੇ ਨਮਿੱਤ ਨਹੀਂ ਲਿਖੀ ਗਈ।
24ਸਗੋਂ ਸਾਡੇ ਨਮਿੱਤ ਵੀ ਜਿਨ੍ਹਾਂ ਲਈ ਗਿਣੀ ਜਾਵੇਗੀ ਅਰਥਾਤ ਸਾਡੇ ਲਈ ਜਿਹੜੇ ਓਸ ਉੱਤੇ ਨਿਹਚਾ ਕਰਦੇ ਹਾਂ ਜਿਹ ਨੇ ਯਿਸੂ ਸਾਡੇ ਪ੍ਰਭੂ ਨੂੰ ਮਰਦਿਆਂ ਵਿੱਚੋਂ ਜਿਵਾਲਿਆ।
25ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜਿਵਾਲਿਆ ਗਿਆ।