Loading Bible Translation
First-time download in progress. This may take a few seconds…
Punjabi Bible Wordproject Bible
14 verses
1ਇਸਰਾਏਲ ਦੇ ਵਿਖੇ ਯਹੋਵਾਹ ਦਾ ਸ਼ੋਕ ਸਮਾਚਾਰ। ਯਹੋਵਾਹ ਨੇ ਧਰਤੀ ਅਤੇ ਆਕਾਸ਼ ਸਿਰਜੇ। ਉਸਨੇ ਮਨੁੱਖ ਦਾ ਆਤਮਾ ਉਸਦੇ ਵਿੱਚ ਪਾਇਆ ਅਤੇ ਯਹੋਵਾਹ ਨੇ ਇਹ ਗੱਲਾਂ ਆਖੀਆਂ।
2"ਵੇਖ, ਮੈਂ ਯਰੂਸ਼ਲਮ ਨੂੰ ਉਸਦੇ ਆਸ-ਪਾਸ ਦੇ ਰਾਜਾਂ ਲਈ ਜ਼ਹਿਰ ਦੇ ਪਿਆਲੇ ਵਾਂਗ ਬਣਾਵਾਂਗਾ। ਕੌਮਾਂ ਆਉਣਗੀਆਂ ਅਤੇ ਉਸ ਸ਼ਹਿਰ ਤੇ ਹਮਲਾ ਕਰਨਗੀਆਂ ਅਤੇ ਸਾਰੇ ਦਾ ਸਾਰਾ ਯਹੂਦਾਹ ਇਹ ਫਾਹੀ ਵਿੱਚ ਆ ਜਾਵੇਗਾ।
3ਪਰ ਮੈਂ ਯਰੂਸ਼ਲਮ ਨੂੰ ਇੱਕ ਭਾਰੀ ਚੱਟਾਨ ਵਾਂਗ ਬਣਾਵਾਂਗਾ - ਤਾਂ ਜੋ ਜਿਹੜਾ ਵੀ ਇਸਨੂੰ ਲਿਜਾਣ ਦੀ ਕੋਸ਼ਿਸ਼ ਕਰੇਗਾ ਖੁਦ ਹੀ ਜ਼ਖਮੀ ਹੋਵੇਗਾ। ਸਾਰੇ ਉਸਦੇ ਚੁੱਕਣ ਵਾਲੇ ਫ਼ੱਟੜ ਕੀਤੇ ਜਾਣਗੇ। ਪਰ ਧਰਤੀ ਦੀਆਂ ਸਾਰੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਲਢ਼ਨ ਲਈ ਇਕੱਠੀਆਂ ਹੋਣਗੀਆਂ।
4ਪਰ ਉਸ ਵਕਤ, ਮੈਂ ਹਰ ਸਿਪਾਹੀ ਦੇ ਘੋੜੇ ਨੂੰ ਘਬਰਾਹਟ ਨਾਲ ਅਤੇ ਉਸਦੇ ਸਵਾਰ ਨੂੰ ਖਤਰੇ ਨਾਲ ਮਾਰਾਂਗਾ। ਮੈਂ ਸਾਰੇ ਵੈਰੀਆਂ ਦੇ ਘੋੜਿਆਂ ਨੂੰ ਅੰਨ੍ਹਿਆਂ ਕਰ ਦੇਵਾਂਗਾ ਪਰ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੈਂ ਯਹੂਦਾਹ ਦੇ ਘਰਾਣੇ ਤੇ ਨਜ਼ਰ ਰੱਖਾਂਗਾ।
5ਯਹੂਦਾਹ ਦੇ ਆਗੂ ਦੂਜਿਆਂ ਨੂੰ ਇਹ ਆਖਕੇ ਹੌਸਲਾ ਦੇਣਗੇ, ਯਹੋਵਾਹ ਸਰਬ ਸ਼ਕਤੀਮਾਨ ਤੁਹਾਡਾ ਪਰਮੇਸ਼ੁਰ ਹੈ। ਉਹ ਸਾਨੂੰ ਤਾਕਤ ਦਿੰਦਾ ਹੈ।
6ਉਸ ਵਕਤ, ਮੈਂ ਯਹੂਦਾਹ ਘਰਾਣੇ ਦੇ ਆਗੂਆਂ ਨੂੰ ਜੰਗਲ ਵਿੱਚ ਬਲਦੀ ਅੱਗ ਵਾਂਗ ਠਹਿਰਾਵਾਂਗਾ ਅਤੇ ਉਹ ਆਪਣੇ ਦੁਸ਼ਮਣਾਂ ਨੂੰ ਜਿਵੇਂ ਅੱਗ ਤੂੜੀ ਨੂੰ ਸਾੜਦੀ ਹੈ ਤਬਾਹ ਕਰ ਦੇਣਗੇ। ਉਹ ਆਪਣੇ ਦੁਆਲੇ ਦੇ ਦੁਸ਼ਮਣਾਂ ਨੂੰ ਖਤਮ ਕਰ ਦੇਣਗੇ। ਅਤੇ ਯਰੂਸ਼ਲਮ ਵਿੱਚ, ਲੋਕ ਚੈਨ ਨਾਲ ਬੈਠ ਕੇ ਸੁੱਖ ਦਾ ਸਾਹ ਲੈਣਗੇ।"
7ਯਹੋਵਾਹ ਪਹਿਲਾਂ ਯਹੂਦਾਹ ਦੀ ਕੌਮ ਨੂੰ ਬਚਾਏਗਾ। ਇਸ ਲਈ ਯਰੂਸ਼ਲਮ ਦੇ ਲੋਕ ਢੀਁਗਾਂ ਮਾਰਨ ਵਿੱਚ ਨਾਕਾਮਯਾਬ ਰਹਿਣਗੇ। ਦਾਊਦ ਦਾ ਘਰਾਣਾ ਅਤੇ ਹੋਰ ਯਰੂਸ਼ਲਮ ਵਿੱਚ ਵਸਦੇ ਲੋਕ ਇਹ ਫ਼ੜਾਂ ਨਾ ਮਾਰ ਸਕਣਗੇ ਕਿ ਉਹ ਯਹੂਦਾਹ ਦੇ ਲੋਕਾਂ ਤੋਂ ਵਧ ਚੰਗੇ ਹਨ।
8ਪਰ ਯਹੋਵਾਹ ਯਰੂਸ਼ਲਮ ਵਿੱਚ ਲੋਕਾਂ ਨੂੰ ਬਚਾਵੇਗਾ। ਉਨ੍ਹਾਂ ਦਾ ਸਭ ਤੋਂ ਕਮਜ਼ੋਰ ਆਦਮੀ ਵੀ ਦਾਊਦ ਵਾਂਗ ਮਜ਼ਬੂਤ ਹੋਵੇਗਾ ਅਤੇ ਦਾਊਦ ਦੇ ਘਰਾਣੇ ਦੇ ਲੋਕ ਪਰਮੇਸ਼ੁਰ ਵਾਂਗ ਹੋਣਗੇ ਉਹ ਯਹੋਵਾਹ ਦੇ ਦੂਤ ਵਰਗੇ ਹੋਣਗੇ ਜਿਹੜਾ ਲੋਕਾਂ ਦੀ ਅਗਵਾਹੀ ਕਰਦਾ ਹੈ।
9ਯਹੋਵਾਹ ਆਖਦਾ ਹੈ, "ਉਸ ਵਕਤ, ਜਿਹੜੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਯੁੱਧ ਕਰਨਗੀਆਂ, ਮੈਂ ਉਨ੍ਹਾਂ ਨੂੰ ਤਬਾਹ ਕਰਾਂਗਾ।
10ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਲੇਠੇ ਪੁੱਤਰ ਦੀ ਮੌਤ ਤੇ।
11ਯਰੂਸ਼ਲਮ ਵਿੱਚ ਮਹਾਂ ਸ਼ੋਕ ਉਦਾਸੀ ਅਤੇ ਰੋਣ-ਪਿੱਟਣ ਦਾ ਸਮਾਂ ਹੋਵੇਗਾ। ਇਹ ਉਹੋ ਜਿਹਾ ਸਮਾਂ ਹੋਵੇਗਾ ਜਿਵੇਂ ਮਗਿੱਦੋ ਦੀ ਵਾਦੀ ਵਿੱਚ ਹਦਦ-ਰਮੋਨ ਦੇ ਸੋਗ ਵਿੱਚ ਹੋਇਆ ਸੀ। ਜਿਵੇਂ ਲੋਕਾਂ ਨੇ ਉਸ ਦੀ ਮੌਤ ਤੇ ਕੀਰਨੇ ਪਾਏ ਸਨ ਅਜਿਹਾ ਸਮਾਂ ਹੀ ਯਰੂਸ਼ਲਮ ਤੇ ਹੋਵੇਗਾ।
12ਹਰੇਕ ਘਰਾਣਾ ਆਪਣੇ-ਆਪ ਵਿੱਚ ਪਿਟ੍ਟੇਗਾ। ਦਾਊਦ ਦੇ ਘਰਾਣੇ ਦੇ ਲੋਕ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਕੀਰਨੇ ਪਾਉਣਗੀਆਂ। ਨਾਬਾਨ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ ਆਪ ਵਿੱਚ ਰੋਣਗੇ-ਪਿੱਟਣਗੇ।
13ਲੇਵੀ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਸ਼ਿਮਈ ਦਾ ਪਰਿਵਾਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਰੋਣ-ਪਿੱਟਣਗੇ।
14ਹੋਰ ਪਰਿਵਾਰ-ਸਮੂਹਾਂ ਨਾਲ ਵੀ ਅਜਿਹਾ ਹੀ ਵਾਪਰੇਗਾ ਕਿ ਹਰ ਆਦਮੀ ਅਤੇ ਔਰਤ ਕੀਰਨੇ ਪਾਣਗੇ।"