Loading Bible Translation
First-time download in progress. This may take a few seconds…
Punjabi Bible Wordproject Bible
9 verses
1ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁਟ੍ਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।
2ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ।
3ਫ਼ਿਰ ਵੀ, ਜੇਕਰ ਕੋਈ ਮਨੁੱਖ ਭਵਿੱਖਬਾਣੀ ਕਰਨੀ ਜਾਰੀ ਰੱਖਦਾ, ਉਸਨੂੰ ਦੰਡ ਦਿੱਤਾ ਜਾਵੇਗਾ। ਇਥੋਂ ਤੀਕ ਕਿ ਉਸਦੇ ਮਾਪੇ ਉਸਦੀ ਮਾਂ ਅਤੇ ਉਸਦਾ ਪਿਉ ਉਸਨੂੰ ਕਹਿਣਗੇ, 9 ਤੂੰ ਯਹੋਵਾਹ ਦੇ ਨਾਂ ਤੇ ਝੂਠ ਬੋਲਿਆ ਇਸ ਲਈ ਤੈਨੂੰ ਮਰਨਾ ਚਾਹੀਦਾ ਫ਼ੇਰ ਉਸ ਦੇ ਖੁਦ ਦੇ ਮਾਪੇ ਨਬੁਵ੍ਵਤ ਕਰਨ ਤੋਂ ਉਸਨੂੰ ਚਪੇੜ ਮਾਰਨਗੇ।
4ਹਰੇਕ ਨਬੀ ਉਸ ਵਕਤ ਆਪਣੇ ਵਾਚੇ ਅਗੰਮ ਤੇ ਸ਼ਰਮਿੰਦਾ ਹੋਵੇਗਾ ਅਤੇ ਆਪਣੇ ਦਰਸ਼ਨ ਤੇ ਵੀ ਅਤੇ ਮੁੜ ਉਹ ਨਬੀ ਦੇ ਵਿਖਾਵੇ ਵਾਲਾ ਚੋਗਾ ਨਾ ਪਾਉਣਗੇ ਜੋ ਉਨ ਦਾ ਬਣਿਆ ਹੁੰਦਾ ਹੈ। ਜਿਨ੍ਹਾਂ ਝੂਠ ਵਾਕਾਂ ਨੂੰ ਅਗੰਮ ਵਾਕ ਆਖ ਕੇ ਉਹ ਲੋਕਾਂ ਨੂੰ ਠਗ੍ਗਦੇ ਹਨ, ਮੁੜ ਇਉਂ ਨਾ ਕਰਨਗੇ।
5ਉਹ ਲੋਕ ਆਖਣਗੇ, 9 ਮੈਂ ਨਬੀ ਨਹੀਂ ਹਾਂ ਮੈਂ ਕਿਸਾਨ ਹਾਂ। ਮੈਂ ਤਾਂ ਬਚਪਨ ਤੋਂ ਕਿਸਾਨੀ ਦਾ ਕੰਮ ਕਰਾ ਆਇਆ ਹਾਂ।9
6ਪਰ ਦੂਜੇ ਲੋਕ ਕਹਿਣਗੇ, 9 ਪਰ ਇਹ ਤੇਰੇ ਹੱਥਾਂ ਤੇ ਜ਼ਖਮ ਕੈਸੇ ਹਨ?9 ਤਾਂ ਉਹ ਕਹੇਗਾ, 9 ਮੈਂ ਆਪਣੇ ਸੱਜਣਾਂ ਦੇ ਘਰ 9 ਚ ਜ਼ਖਮੀ ਕੀਤਾ ਗਿਆ ਸੀ।"9
7ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਹੇ ਤਲਵਾਰ੦ ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉਠਾਵਾਂਗਾ।
8ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ।
9ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰਖਾਂਗਾ ਜਿਵੇਂ ਸੋਨਾ ਪਰਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ਤੁਸੀਂ ਮੇਰੇ ਲੋਕ ਹੋ। ਉਹ ਆਖਣਗੇ, 9 ਯਹੋਵਾਹ, ਸਾਡਾ ਪਰਮੇਸ਼ੁਰ ਹੈ।"