Loading Bible Translation
First-time download in progress. This may take a few seconds…
Punjabi Bible Wordproject Bible
17 verses
1ਅਗੰਮ ਵਾਕ੦ ਇਹ ਯਹੋਵਾਹ ਦਾ ਇਦਰਾਕ ਦੇਸ ਦੇ ਵਿਰੁੱਧ ਅਤੇ ਉਸਦੀ ਰਾਜਧਾਨੀ ਦੰਮਿਸਕ ਦੇ ਵਿਰੁੱਧ ਸੰਦੇਸ਼ ਹੈ, "ਇਸਰਾਏਲ ਦਾ ਘਰਾਣਾ ਹੀ ਨਹੀਂ ਸਗੋਂ ਹੋਰ ਸਾਰੀਆਂ ਗੋਤਾਂ ਦੀਆਂ ਅੱਖਾਂ ਵੀ ਪਰਮੇਸ਼ੁਰ ਬਾਰੇ ਜਾਨਣ ਅਤੇ ਉਸਦੀ ਮਿਹਰ ਲੈਣ ਉੱਪਰ ਲੱਗੀਆਂ ਹੋਈਆਂ ਹਨ।
2ਅਤੇ ਇਹ ਸੰਦੇਸ਼ ਹਮਾਬ ਦੇ ਵਿਰੁੱਧ ਹੈ। ਜਿਹੜਾ ਕਿ ਇਦਰਾਕ ਦੀ ਸੀਮਾਂ ਨਾਲ ਲਗਦਾ ਹੈ। ਸੂਰ ਅਤੇ ਸੀਦੋਨ ਦੇ ਵਿਰੁੱਧ ਹੈ ਜਦ ਕਿ ਉਹ ਕਿੰਨੇ ਬੁਧ੍ਧਵਾਨ ਅਤੇ ਹੁਨਰ ਵਾਲੇ ਹਨ।
3ਸੂਰ ਗਢ਼ ਵਾਂਗ ਸਬਾਪਿਤ ਹੈ ਅਤੇ ਉਨ੍ਹਾਂ ਲੋਕਾਂ ਕੋਲ ਚਾਂਦੀ ਧੂੜ ਵਾਂਗ ਅਤੇ ਸੋਨਾ ਮਿੱਟੀ ਵਾਂਗ ਰੁਲਦਾ ਹੈ।
4ਪਰ ਯਹੋਵਾਹ ਸਾਡਾ ਪ੍ਰਭੂ ਸਭ ਉਨ੍ਹਾਂ ਤੋਂ ਲੈ ਲਵੇਗਾ। ਉਹ ਉਸਦਾ ਸਭ ਕੁਝ ਸਮੁੰਦਰ ਵਿੱਚ ਤਬਾਹ ਕਰ ਦੇਵੇਗਾ ਅਤੇ ਉਸ ਦੀ ਨੌ-ਸੈਨਾ ਨੂੰ ਨਸ਼ਟ ਕਰ ਦੇਵੇਗਾ। ਅਤੇ ਉਸ ਸ਼ਹਿਰ ਨੂੰ ਅੱਗ ਨਾਲ ਸਾੜ ਦੇਵੇਗਾ।
5"ਅਸ਼ਕਲੋਨ ਦੇ ਲੋਕ ਇਹ ਦਿ੍ਰਸ਼ ਵੇਖਣਗੇ ਤਾਂ ਡਰ ਜਾਣਗੇ। ਅਜ਼ਾਹ ਦੇ ਮਨੁੱਖ ਭੈਅ ਨਾਲ ਕੰਬਣਗੇ। ਅਕਰੋਨ ਦੇ ਲੋਕਾਂ ਦੀ ਆਸ ਟੁੱਟ ਜਾਵੇਗੀ ਜਦੋਂ ਇਹ ਸਭ ਕੁਝ ਉਹ ਵਾਪਰਦਾ ਵੇਖਣਗੇ। ਅਜ਼ਾਹ ਵਿੱਚ ਕੋਈ ਪਾਤਸ਼ਾਹ ਨਾ ਰਹੇਗਾ ਤੇ ਨਾ ਹੀ ਕੋਈ ਮਨੁੱਖ ਅਸ਼ਕਲੋਨ ਵਿੱਚ ਰਹੇਗਾ।
6ਅਸ਼ਦੋਦ ਵਿੱਚ ਵਸਦੇ ਲੋਕਾਂ ਨੂੰ ਇਹ ਵੀ ਸਮਝ ਨਾ ਆਵੇਗੀ ਕਿ ਉਨ੍ਹਾਂ ਦਾ ਅਸਲੀ ਪਿਤਾ ਕੌਣ ਹੈ? ਮੈਂ ਫ਼ਲਿਸਤੀਆਂ ਦੇ ਘੁਮਂਡ ਨੂੰ ਖਤਮ ਕਰ ਦੇਵਾਂਗਾ।
7ਮੈਂ ਉਨ੍ਹਾਂ ਦੇ ਮੂੰਹਾਂ ਤੋਂ ਵਰਜਿਆ ਹੋਇਆ ਭੋਜਨ ਅਤੇ ਖੂਨ ਦੇ ਸਮੇਤ ਮਾਸ ਨੂੰ ਵੀ ਹਟਾ ਦੇਵਾਂਗਾ। ਕੋਈ ਵੀ ਫ਼ਲਿਸਤੀਨੀ ਜੋ ਬਚੇ ਹੋਏ ਹਨ ਮੇਰੇ ਹੀ ਲੋਕਾਂ ਦਾ ਹਿੱਸਾ ਹੋਣਗੇ। ਉਹ ਯਹੂਦਾਹ ਵਿੱਚ ਇੱਕ ਹੋਰ ਪਰਿਵਾਰ-ਸਮੂਹ ਵਾਂਗ ਹੋਣਗੇ। ਅਕਰੋਨ ਦੇ ਲੋਕ ਵੀ ਮੇਰੇ ਲੋਕਾਂ ਦਾ ਹਿੱਸਾ ਹੋਣਗੇ, ਜਿਵੇਂ ਕਿ ਯਬੂਸੀਆਂ ਨੇ ਕੀਤਾ ਸੀ।
8ਮੈਂ ਦੁਸ਼ਮਣ ਦੀਆਂ ਫ਼ੌਜਾਂ ਨੂੰ ਇੱਧਰ ਪ੍ਰਵੇਸ਼ ਨਾ ਕਰਨ ਦੇਵਾਂਗਾ। ਮੈਂ ਆਪਣੇ ਲੋਕਾਂ ਨੂੰ ਹੋਰ ਤਸੀਹੇ ਤੇ ਦੁੱਖ ਨਾ ਦੇਣ ਦੇਵਾਂਗਾ। ਮੈਂ ਅਤੀਤ ਵਿੱਚ ਆਪਣੀ ਅੱਖੀਁ ਵੇਖਿਆ ਹੈ ਕਿ ਮੇਰੇ ਲੋਕਾਂ ਨੇ ਕਿੰਨਾ ਦੁੱਖ ਭੋਗਿਆ ਹੈ।"
9ਹੇ ਸੀਯੋਨ੦ ਖੁਸ਼ੀ ਮਨਾ੦ ਯਰੂਸ਼ਲਮ ਦੇ ਲੋਕੋ੦ ਖੁਸ਼ੀ ਚ ਲਲਕਾਰੋ੦ ਵੇਖੋ੦ ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ੦ ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁਂਜ ਹੈ ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
10ਪਾਤਸ਼ਾਹ ਆਖਦਾ ਹੈ, "ਮੈਂ ਅਫ਼ਰਾਈਮ ਤੋਂ ਰਬ ਨੂੰ ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ ਮੈਂ ਜੰਗੀ ਧਨੁਖ੍ਖਾਂ ਨੂੰ ਤੋੜਿਆ।" ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈਕੇ ਆਵੇਗਾ। ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ ਤੋਂ ਲੈਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।
11ਹੇ ਯਰੂਸ਼ਲਮ੦ ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।
12ਹੇ ਕੈਦੀਓ੦ ਤੁਸੀਂ ਘਰਾਂ ਨੂੰ ਜਾਓ੦ ਹੁਣ ਤੁਸੀਂ ਆਸਵਂਦ ਹੋ, ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।
13ਹੇ ਯਹੂਦਾਹ੦ ਮੈਂ ਤੈਨੂੰ ਆਪਣੇ ਲਈ ਧਨੁਖ੍ਖ ਵਾਂਗ ਵਰਤਾਂਗਾ ਅਤੇ ਅਫ਼ਰਾਈਮ ਨੂੰ ਬਾਣ ਵਾਂਗ। ਹੇ ਇਸਰਾਏਲ੦ ਤੈਨੂੰ ਮੈਂ ਤਲਵਾਰ ਵਾਂਗ ਵਰਤਾਂਗਾ ਯੂਨਾਨ ਦੇ ਲੋਕਾਂ ਦੇ ਵਿਰੁੱਧ ਲੜਨ ਲਈ।
14ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ। ਯਹੋਵਾਹ ਮੇਰਾ ਪ੍ਰਭੂ ਤੂਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ ਹਨੇਰੀ ਵਾਂਗ ਅਗਾਂਹ ਨੂੰ ਵਧਣਗੀਆਂ।
15ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ। ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ ਜਗਵੇਦੀ ਦੀਆਂ ਨੁਕਰਾਂ ਚ ਸੁੱਟੇ ਲਹੂ ਵਾਂਗ ਹੋਵੇਗਾ।
16ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ। ਉਸਦੀ ਪਰਜਾ ਉਸਨੂੰ ਬਹੁਤ ਪਿਆਰੀ ਹੋਵੇਗੀ ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ।
17ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ਼ ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤਾਂ ਦੀ ਵੀ ਹੋਵੇਗੀ।